ਨ.ਸ਼ਾ ਤਸਕਰ ਕੁੜੀ ਦੀ ਵੀਡੀਓ ਵਾਇਰਲ, ਕੰਡੇ ’ਤੇ ਵਜ਼ਨ ਕਰ ਵੇਚ ਰਹੀ ਸੀ

Uncategorized

ਪੰਜਾਬ ਵਿੱਚ ਨ ਸ਼ਿਆਂ ਨੇ ਜਵਾਨੀ ਰੋਲ ਕੇ ਰੱਖ ਦਿੱਤੀ ਹੈ। ਖੁੱਲ੍ਹੇਆਮ ਸੂਬੇ ਵਿੱਚ ਨਸ਼ਾ ਵਿਕ ਰਿਹਾ ਹੈ। ਹੁਣ ਕਪੂਰਥਲਾ ‘ਚ ਇਕ ਕੁੜੀ ਵੱਲੋਂ ਇਲੈਕਟ੍ਰਾਨਿਕ ਕੰਡੇ ‘ਤੇ ਸ਼ਰੇਆਮ ਤੋਲ ਕੇ ਨਸ਼ੇ ਦੀਆਂ ਪੁੜੀਆਂ ਬਣਾਉਣ ਅਤੇ ਵੇਚਣ ਦੀ ਵੀਡੀਓ ਵਾਇਰਲ ਹੋਈ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਥਾਣਾ ਸੁਭਾਨਪੁਰ ਦੀ ਪੁਲਿਸ ਨੇ ਲੜਕੀ ਦੀ ਪਛਾਣ ਕਰਕੇ ਉਸ ਦੇ ਭਰਾ ਅਤੇ ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਡੀਐਸਪੀ ਭੁਲੱਥ ਭਾਰਤ ਭੂਸ਼ਨ ਨੇ ਲੜਕੀ ਦੇ ਭਰਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ

ਕਿ ਦੋਸੀ ਕੋਲੋਂ 10 ਗ੍ਰਾਮ ਹੈਰੋਇਨ ਅਤੇ ਇੱਕ ਐਕਟਿਵਾ ਬਰਾਮਦ ਹੋਈ ਹੈ। ਦੋਸ਼ੀ ਮਾਂ-ਧੀ ਦੀ ਭਾਲ ਕੀਤੀ ਜਾ ਰਹੀ ਹੈ। ਡੀਐਸਪੀ ਭੁਲੱਥ ਭਾਰਤ ਭੂਸ਼ਨ ਮੁਤਾਬਕ ਸੁਭਾਨਪੁਰ ਦੇ ਐਸਆਈ ਬਲਜੀਤ ਸਿੰਘ ਬਾਦਸ਼ਾਹਪੁਰ ਦੇ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੁਖਬਰ ਖਾਸ ਨੇ ਇਕ ਵਾਇਰਲ ਵੀਡੀਓ ਭੇਜੀ, ਜਿਸ ਵਿਚ ਇਕ ਲੜਕੀ ਇਲੈਕਟ੍ਰਾਨਿਕ ਕੰਡੇ ‘ਤੇ ਨਸ਼ੀਲੀਆਂ ਗੋਲੀਆਂ ਬਣਾਉਂਦੀ ਦਿਖਾਈ ਦੇ ਰਹੀ ਹੈ। ਵਾਇਰਲ ਵੀਡੀਓ ਦੇ ਆਧਾਰ ‘ਤੇ ਲੜਕੀ ਦੀ ਪਛਾਣ ਹੋਈ ਹੈ।

ਜਾਂਚ ਤੋਂ ਬਾਅਦ ਥਾਣਾ ਸੁਭਾਨਪੁਰ ਦੀ ਪੁਲਿਸ ਨੇ ਲੜਕੀ ਆਸ਼ਾ ਰਾਣੀ, ਉਸ ਦੇ ਭਰਾ ਗੁਰਜੰਟ ਸਿੰਘ ਜੰਟ ਅਤੇ ਮਾਂ ਰਾਜ ਕੌਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਡੀਐਸਪੀ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਛਾਪੇਮਾਰੀ ਕਰਦੇ ਹੋਏ ਦੋਸ਼ੀ ਗੁਰਜੰਟ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਅਤੇ ਇਕ ਐਕਟਿਵਾ (ਪੀ.ਬੀ.-10ਏ.ਡੀ.-1727) ਬਰਾਮਦ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਗੁਰਜੰਟ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਕਿਉਂਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *