ਕੁੱਤਿਆਂ ਲਈ ਬਣਿਆ ਪਾਰਕ ! ਲੱਗੇ ਪੰਘੂੜੇ ਤੇ ਬਣਿਆ ਪੂਲ

Uncategorized

ਲੁਧਿਆਣਾ ਸ਼ਹਿਰ ‘ਚ ਕੁੱਤਿਆਂ ਦੇ ਸ਼ੌਕੀਨ ਵਸਨੀਕਾਂ ਲਈ ਖੁਸ਼ਖਬਰੀ ਹੈ। ਭਾਈ ਰਣਧੀਰ ਸਿੰਘ ਨਗਰ ‘ਚ ਕਰੀਬ ਡੇਢ ਏਕੜ ‘ਚ ਡੌਗ ਪਾਰਕ ਤਿਆਰ ਕੀਤਾ ਗਿਆ ਹੈ। ਇਹ ਪੰਜਾਬ ਦਾ ਪਹਿਲਾ ਡੌਗ ਪਾਰਕ ਹੈ। ਇਸ ਪਾਰਕ ਦਾ ਉਦਘਾਟਨ ਸੋਮਵਾਰ ਸ਼ਾਮ ਨੂੰ ਕੀਤਾ ਜਾਵੇਗਾ। ਇਸ ਪਾਰਕ ’ਤੇ ਨਿਗਮ ਵੱਲੋਂ ਇੱਕ ਪੈਸਾ ਵੀ ਖਰਚ ਨਹੀਂ ਕੀਤਾ ਗਿਆ ਸਗੋਂ ਇਹ ਪਾਰਕ ਹੈਦਰਾਬਾਦ ਦੀ ਡਾਕਟਰ ਡਾਗ ਹਸਪਤਾਲ ਕੰਪਨੀ ਦੁਆਰਾ ਚਲਾਇਆ ਜਾਵੇਗਾ।

ਕੰਪਨੀ ਨੇ ਪਾਰਕ ਵਿੱਚ ਕੁੱਤਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ 15 ਖੇਡਾਂ ਦਾ ਪ੍ਰਬੰਧ ਕੀਤਾ ਹੈ। ਇਸ ਵਿੱਚ ਝੂਲੇ ਅਤੇ ਹੋਰ ਕਈ ਤਰ੍ਹਾਂ ਦੀਆਂ ਖੇਡਾਂ ਸ਼ਾਮਲ ਹਨ। ਇਸ ਵਿੱਚ ਸਵੀਮਿੰਗ ਪੂਲ ਦੀ ਸਹੂਲਤ ਵੀ ਰੱਖੀ ਗਈ ਹੈ। ਇੱਥੇ ਪਾਲਤੂ ਕੁੱਤਿਆਂ ਲਈ ਸਮਾਨ ਖਰੀਦਣ ਲਈ ਪੈੱਟ ਕੈਫੇ ਵੀ ਖੋਲ੍ਹਿਆ ਗਿਆ ਹੈ। ਕੁੱਤਿਆਂ ਦੇ ਖਾਣ-ਪੀਣ ਤੋਂ ਲੈ ਕੇ ਉਨ੍ਹਾਂ ਨਾਲ ਸਬੰਧਤ ਹੋਰ ਚੀਜ਼ਾਂ ਇੱਥੇ ਉਪਲਬਧ ਹੋਣਗੀਆਂ। ਇਸ ਦੇ ਨਾਲ ਹੀ ਕੁੱਤਿਆਂ ਨੂੰ ਨਾਲ ਲੈ ਕੇ ਆਉਣ ਵਾਲੇ ਲੋਕਾਂ ਲਈ ਇੱਥੇ ਖਾਣ-ਪੀਣ ਦੀ ਵੀ ਸਹੂਲਤ ਹੋਵੇਗੀ।

ਪਾਰਕ ਵਿੱਚ ਲੋਕ ਕੁੱਤਿਆਂ ਦਾ ਜਨਮ ਦਿਨ ਵੀ ਮਨਾ ਸਕਦੇ ਹਨ। ਇਸ ਪਾਰਕ ਵਿੱਚ ਕੁੱਤੇ ਨੂੰ ਦਿਨ ਭਰ ਘੁੰਮਾਉਣ ਲਈ 40 ਰੁਪਏ ਦੀ ਫੀਸ ਅਦਾ ਕਰਨੀ ਹੋਵੇਗੀ। ਆਉਣ ਵਾਲੇ ਦਿਨਾਂ ਵਿੱਚ ਇਸ ਪਾਰਕ ਵਿੱਚ ਕੁੱਤਿਆਂ ਦੇ ਕਲੀਨਿਕ ਦੀ ਸਹੂਲਤ ਵੀ ਉਪਲਬਧ ਕਰਵਾਉਣ ਦੀ ਗੱਲ ਆਖੀ ਜਾ ਰਹੀ ਹੈ। ਸ਼ਹਿਰ ਵਿੱਚ ਡੌਗ ਪਾਰਕ ਬਣਾਉਣ ਦੀ ਯੋਜਨਾ ਦੋ ਸਾਲ ਪਹਿਲਾਂ ਸ਼ੁਰੂ ਹੋਈ ਸੀ ਤਾਂ ਜੋ ਲੋਕ ਆਪਣੇ ਕੁੱਤਿਆਂ ਨੂੰ ਸੈਰ ਕਰਨ ਲਈ ਪਾਰਕ ਦੀ ਵਰਤੋਂ ਕਰ ਸਕਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *