ਚੁੱਪ-ਚਪੀਤੇ ਹੋਇਆ 90 ਸਾਲਾ ਬੀਬੀ ਦਾ ਸਸਕਾਰ, ਫੁੱਲ ਚੁੱਗਣ ਵੇਲੇ ਪੁੱਤ ਨੇ ਪਾਇਆ ਭੜਥੂ

Uncategorized

ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਨਬੀਪੁਰ ਵਿਚ ਕਰੀਬ ਇਕ 90 ਸਾਲਾ ਬਜ਼ੁਰਗ ਮਾਤਾ ਦੀ ਮੌ ਤ ਹੋ ਜਾਣ ਮਗਰੋਂ ਹੰਗਾਮਾ ਵੇਖਣ ਨੂੰ ਮਿਲਿਆ ਹੈ। ਬਜ਼ੁਰਗ ਮਾਤਾ ਦੇ ਅੰਤਿਮ ਸੰਸਕਾਰ ਮਗਰੋਂ ਸ਼ਮਸ਼ਾਨ ਘਾਟ ਵਿੱਚ ਅਸਥੀਆਂ ਚੁਗਣ ਸਮੇਂ ਪਰਿਵਾਰਕ ਮੈਂਬਰਾਂ ਵਿਚਾਲੇ ਖ਼ੂਬ ਤਕਰਾਰ ਹੋਈ ਹੈ। ਇਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਦੂਜੇ ਪਾਸੇ ਮ੍ਰਿਤਕ ਦੇ ਮੁੰਡੇ ਪੂਰਨ ਸਿੰਘ ਪੁੱਤਰ ਹਰੀ ਸਿੰਘ ਵੱਲੋਂ ਆਪਣੀ ਮਾਤਾ ਬਲਬੀਰ ਕੌਰ ਦਾ ਕ ਤਲ ਹੋਣ ਦਾ ਸ਼ੱਕ ਜਿਤਾਇਆ ਜਾ ਰਿਹਾ ਹੈ ਅਤੇ ਉਸ ਦੇ ਜੇਠ ਦੇ ਪੋਤਰੇ ’ਤੇ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ ਲਾਏ ਹਨ।

ਮ੍ਰਿਤਕ ਦੇ ਮੁੰਡੇ ਪੂਰਨ ਸਿੰਘ ਨੇ ਕਿਹਾ ਕਿ ਅਸੀਂ ਕੁੱਲ ਪੰਜ ਭਰਾ ਸਨ ਅਤੇ ਇਕ ਭੈਣ ਸੀ, ਜਿਨ੍ਹਾਂ ਵਿਚੋਂ ਤਿੰਨ ਦੀ ਮੌਤ ਹੋ ਗਈ ਹੈ ਅਤੇ ਮੇਰਾ ਪਹਿਲਾ ਪਿੰਡ ਬਾਊਪੁਰ ਸੀ, ਜਿੱਥੇ ਸਾਡੀ ਜ਼ਮੀਨ ਜਾਇਦਾਦ ਵੀ ਸੀ ਅਤੇ ਹੁਣ ਮੈਂ ਆਪਣੇ ਭਤੀਜਿਆਂ ਦੇ ਕੋਲ ਮੱਖੂ ਦੇ ਕੋਲ ਪਿੰਡ ਸੂਦਾ ਵਿਖੇ ਰਹਿੰਦਾ ਹਾਂ। ਮੇਰੀ ਮਾਤਾ ਬਲਬੀਰ ਕੌਰ ਪਤਨੀ ਹਰੀ ਸਿੰਘ ਦੀ ਮਿਤੀ 6 ਸਤੰਬਰ ਨੂੰ ਮੌਤ ਹੋ ਗਈ ਸੀ, ਜਿਸ ਦੀ ਜਾਣਕਾਰੀ ਮੇਰੀ ਮਾਤਾ ਦੇ ਜੇਠ ਦੇ ਪੁੱਤ ਦੇ ਸਾਰੇ ਪਰਿਵਾਰ ਵੱਲੋਂ ਮੈਨੂੰ ਨਹੀਂ ਦਿੱਤੀ ਗਈ ਦੋਸ਼ ਲਗਾਏ ਗਏ ਹਨ

ਕਿ ਉਨ੍ਹਾਂ ਨੂੰ ਮਾਤਾ ਦੀ ਮੌਤ ਮਗਰੋਂ ਕਿਸੇ ਕਿਸਮ ਦੀ ਇਤਲਾਹ ਨਹੀਂ ਦਿੱਤੀ ਗਈ ਅਤੇ ਚੋਰੀ ਛੁਪੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਾਮਲੇ ਸਬੰਧੀ ਜਦੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਤਾਂ ਉਹ ਸ਼ਮਸ਼ਾਨਘਾਟ ਪੁੱਜੇ, ਜਦੋਂ ਅਸਥੀਆਂ ਚੁਗਣ ਲੱਗੇ ਤਾਂ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮਾਮਲੇ ਨੂੰ ਲੈ ਕੇ ਉਨ੍ਹਾਂ ਪੁਲਸ ਪ੍ਰਸ਼ਾਸਨ ਪਾਸੋਂ ਨਿਰਪੱਖ ਜਾਂਚ ਕਰਕੇ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ ਅਤੇ ਪਰਿਵਾਰਕ ਮੈਂਬਰਾ ਵੱਲੋਂ ਹੋਰ ਵੀ ਕਈ ਕਿਸਮ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ ਇਨ੍ਹਾਂ ਨੇ ਸਾਡੀ ਜ਼ਮੀਨ ਹਥਿਆਉਣ ਦੇ ਕਾਰਨ ਕੀਤਾ ਗਿਆ ਹੈ।

ਉਥੇ ਹੀ ਦੂਜੇ ਪਾਸੇ ਜਦੋਂ ਗੁਰਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਨਿਵਾਸੀ ਨਬੀਪੁਰ ਨੇ ਬਜ਼ੁਰਗ ਮਾਤਾ ਦੇ ਲੜਕੇ ਪੂਰਨ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਲਗਾਏ ਦੋਸ਼ਾਂ ਨੂੰ ਝੂਠੇ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਮਾਤਾ ਬਲਬੀਰ ਕੌਰ ਦਾ ਪੋਤਰਾ ਹੈ ਅਤੇ ਮਾਤਾ ਪਿਛਲੇ ਕਰੀਬ 15 ਪੰਦਰਾਂ ਸਾਲਾਂ ਤੋਂ ਸਾਡੇ ਨਾਲ ਸਾਡੇ ਘਰ ਨਬੀਪੁਰ ਵਿਚ ਹੀ ਰਹਿ ਰਹੀ ਸੀ। ਕਿਉਂਕਿ ਉਸ ਦੇ ਪਰਿਵਾਰ ਵਿਚੋਂ ਕੋਈ ਵੀ ਮਾਤਾ ਦੀ ਦੇਖਭਾਲ ਨਹੀਂ ਕਰਦਾ ਸੀ,

ਜਿਸ ਕਾਰਨ ਅਸੀਂ ਉਸ ਨੂੰ ਇਨਸਾਨੀਅਤ ਨਾਤੇ ਆਪਣੇ ਘਰ ਵਿੱਚ ਆਸਰਾ ਦਿੱਤਾ ਸੀ। ਮਾਤਾ ਬਲਬੀਰ ਕੌਰ ਦੀ ਉਮਰ ਲਗਭਗ 90-95 ਦੇ ਕਰੀਬ ਹੋ ਗਈ ਸੀ ਅਤੇ 15 ਸਾਲ ਤਾਂ ਮਾਤਾ ਦੀ ਕੋਈ ਸਾਰ ਲੈਣ ਲਈ ਸਾਡੇ ਘਰ ਨਹੀਂ ਪੁੱਜਾ। ਜਦੋਂ ਬੀਤੇ ਦਿਨੀਂ ਮਿਤੀ 6 ਸਤੰਬਰ ਨੂੰ ਉਨ੍ਹਾਂ ਦੀ ਅਚਾਨਕ ਹੀ ਮੌਤ ਹੋ ਗਈ ਸੀ ਤਾਂ ਪਿੰਡ ਅਤੇ ਇਲਾਕੇ ਦੇ ਲੋਕਾਂ ਦੀ ਹਾਜ਼ਰੀ ਵਿੱਚ ਮਾਤਾ ਦਾ ਅਤਿੰਮ ਸੰਸਕਾਰ ਕਰ ਦਿੱਤਾ ਗਿਆ। ਜਿਸ ਤੋਂ ਜਦੋਂ ਉਹ ਬਜ਼ੁਰਗ ਦੀਆਂ ਅਸਤੀਆਂ ਚੁਗਣ ਲਈ ਸ਼ਮਸ਼ਾਨਘਾਟ ਪੁੱਜੇ ਤਾਂ ਮਾਤਾ ਦੇ ਮੁੰਡੇ ਅਤੇ ਹੋਰ ਰਿਸ਼ਤੇਦਾਰਾਂ ਨੇ ਖ਼ੂਬ ਹੰਗਾਮਾ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *