ਰਿਟਾਇਰਮੈਂਟ ਮਗਰੋਂ ਕਰਵਾਇਆ ਸੀ ਦੂਸਰਾ ਵਿਆਹ, 15ਵੇਂ ਦਿਨ ਹੀ ਹੋ ਗਿਆ ਵੱਡਾ ਕਾਂਡ

Uncategorized

ਮਹਿਲਾਵਾਂ ਨਾਲ਼ ਲੁੱਟ ਹੋਣ ਦੀਆਂ ਕਈ ਵਾਰਦਾਤਾਂ ਸੁਣੀਆਂ ਹੋਣਗੀਆਂ ਪਰ ਗੁਰਦਾਸਪੁਰ ਤੋਂ ਇੱਕ ਹੈਰਾਨੀਜਨਕ ਮਸਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਨੇ ਪਹਿਲਾਂ ਜੰਗਲਾਤ ਵਿਭਾਗ ਤੋਂ ਸੇਵਾ ਮੁਕਤ ਹੋਏ ਅਫ਼ਸਰ ਨਾਲ ਵਿਆਹ ਕਰਵਾਇਆ ਤੇ ਫਿਰ 15 ਦਿਨਾਂ ਵਿੱਚ ਹੀ ਉਸ ਨੂੰ ਘਰ ਅੰਦਰ ਬੇਹੋਸ਼ ਕਰਕੇ ਨਗਦੀ ਤੇ ਗਹਿਣੇ ਲੈ ਕੇ ਫਰਾਰ ਹੋ ਗਈ। ਪਿਛਲੇ ਇੱਕ ਮਹੀਨੇ ਤੋਂ ਇਹ ਸੇਵਾ ਮੁਕਤ ਅਧਿਕਾਰੀ ਇਨਸਾਫ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ ਪਰ ਅਜੇ ਤੱਕ ਪੁਲਿਸ ਵੱਲੋਂ ਮਾਮਲਾ ਦਰਜ ਨਹੀਂ ਕੀਤਾ ਜਾ ਰਿਹਾ।

ਇਸ ਸਬੰਧੀ ਜੰਗਲਾਤ ਵਿਭਾਗ ਵਿੱਚੋਂ ਸੇਵਾ ਮੁਕਤ ਹੋਏ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਕਰੀਬ ਇੱਕ ਸਾਲ ਪਹਿਲਾਂ ਉਸ ਦੀ ਪਤਨੀ ਦੀ ਮੌਤ ਹੋ ਗਈ ਸੀ। ਉਸ ਦੇ ਬੱਚੇ ਵਿਦੇਸ਼ ਰਹਿੰਦੇ ਹਨ। ਪਤਨੀ ਦੀ ਮੌ ਤ ਤੋਂ ਬਾਅਦ ਉਹ ਘਰ ਵਿੱਚ ਇਕੱਲਾ ਰਹਿੰਦਾ ਸੀ। ਇਸ ਕਰਕੇ ਉਸ ਨੇ ਆਪਣੇ ਬੱਚਿਆਂ ਦੀ ਸਹਿਮਤੀ ਨਾਲ ਪਟਿਆਲਾ ਦੀ ਇੱਕ ਮਹਿਲਾ ਨਾਲ ਦੂਸਰਾ ਵਿਆਹ ਕਰ ਲਿਆ।

ਵਿਆਹ ਕਰਵਾਉਣ ਤੋਂ ਬਾਅਦ ਜਦੋਂ ਉਸ ਦੀ ਪਤਨੀ ਘਰ ਆਈ ਤਾਂ ਦੋ ਦਿਨ ਬਾਅਦ ਹੀ ਉਸ ਨੇ ਕਿਹਾ ਕਿ ਉਸ ਦੀ ਮਾਂ ਬਿਮਾਰ ਹੋ ਗਈ ਹੈ। ਉਹ ਪਟਿਆਲਾ ਦੇ ਇੱਕ ਹਸਪਤਾਲ ਵਿੱਚ ਜੇਰੇ ਇਲਾਜ ਹੈ। ਇਹ ਕਹਿ ਕੇ ਉਹ ਆਪਣੇ ਪੇਕੇ ਪਟਿਆਲਾ ਚਲੀ ਗਈ। ਉੱਥੇ ਜਾ ਕਿ ਉਸ ਨੇ ਇਲਾਜ ਲਈ ਪੈਸਿਆਂ ਦੀ ਮੰਗ ਕੀਤੀ। ਪਹਿਲੀ ਵਾਰ ਉਸ ਨੇ ਉਸ ਦੇ ਖਾਤੇ ਵਿੱਚ 50 ਹਜ਼ਾਰ ਰੁਪਏ ਤੇ ਦੂਸਰੀ ਵਾਰ ਇੱਕ ਲੱਖ ਰੁਪਏ ਤੇ ਫਿਰ 2 ਲੱਖ ਰੁਪਏ ਪੁਆਏ। ਇਸ ਤਰ੍ਹਾਂ ਉਸ ਨੇ 6 ਲੱਖ ਰੁਪਏ ਉਸ ਕੋਲੋਂ ਮੰਗਵਾ ਲਏ।

ਜਦੋਂ ਉਸ ਨੇ ਅੱਗੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਉਸ ਨੂੰ ਕਿਹਾ ਕਿ ਉਹ ਘਰ ਵਾਪਸ ਆ ਜਾਵੇ ਤਾਂ ਅਗਲੇ ਦਿਨ ਉਹ ਆਪਣੀ ਭੈਣ ਨਾਲ ਘਰ ਵਾਪਸ ਆ ਗਈ। ਅਗਲੇ ਦਿਨ ਉਸ ਦੀ ਭੈਣ ਨੇ ਕਿਹਾ ਕਿ ਉਹ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਜਾ ਰਹੀ ਹੈ। ਉਸ ਦਾ ਡਰਾਈਵਰ ਉਸ ਨੂੰ ਅੰਮ੍ਰਿਤਸਰ ਛੱਡ ਆਇਆ ਤੇ ਅਗਲੀ ਰਾਤ ਉਸ ਦੀ ਦੂਸਰੀ ਪਤਨੀ ਨੇ ਉਸ ਨੂੰ ਰੋਟੀ ਵਿੱਚ ਨਸ਼ੀਲਾ ਪਦਾਰਥ ਮਿਲਾ ਕੇ ਬੇਹੋਸ਼ ਕਰ ਦਿੱਤਾ ਤੇ ਘਰ ਵਿੱਚ ਪਏ 6 ਤੋਲੇ ਸੋਨੇ ਦੇ ਗਹਿਣੇ 2 ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *