ਮੁੰਡੇ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਬਾਕਸਿੰਗ ਖਿਡਾਰਨ ਨੇ ਜ਼ਹਿਰ ਖਾ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਮ੍ਰਿਤਕਾ ਦੇ ਜੀਜੇ ਰਜਿੰਦਰ ਮਸੀਹ ਨੇ ਦੱਸਿਆ ਕਿ ਮੇਰੀ ਸਾਲੀ ਸਿੰਮੀ ਸਹੋਤਾ (24) ਪੁੱਤਰੀ ਕਸ਼ਮੀਰ ਮਸੀਹ ਵਾਸੀ ਪੱਖੋਕੇ ਟਾਹਲੀ ਸਾਹਿਬ, ਜੋ ਕਿ ਬਾਕਸਿੰਗ ਦੀ ਖਿਡਾਰਨ ਸੀ ਅਤੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਪ੍ਰੈਕਟਿਸ ਕਰਦੀ ਸੀ ਅਤੇ ਉਸਦੇ ਨਾਲ ਰੋਹਿਤ ਪੁੱਤਰ ਅਸ਼ੋਕ ਕੁਮਾਰ ਵਾਸੀ ਡੇਰਾ ਬਾਬਾ ਨਾਨਕ ਵੀ ਪ੍ਰੈਕਟਿਸ ਕਰਦਾ ਸੀ,
ਜਿਸਦੇ ਚਲਦਿਆਂ ਇਨ੍ਹਾਂ ਦੀ ਆਪਸ ਵਿਚ ਦੋਸਤੀ ਹੋ ਗਈ ਅਤੇ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿਣ ਲੱਗ ਪਏ। ਰਜਿੰਦਰ ਮਸੀਹ ਨੇ ਦੱਸਿਆ ਕਿ ਇਸਦੇ ਬਾਅਦ ਉਕਤ ਨੌਜਵਾਨ ਦੇ ਭਰਾ ਸੰਦੀਪ ਕੁਮਾਰ ਨੇ ਇਨ੍ਹਾਂ ਦੋਵਾਂ ਨੂੰ ਹੁਸ਼ਿਆਰਪੁਰ ਵਿਖੇ ਬੁਲਾਇਆ ਅਤੇ ਆਪਸ ਵਿਚ ਵਿਆਹ ਕਰਵਾਉਣ ਲਈ ਰਾਜ਼ੀ ਕਰ ਲਿਆ ਅਤੇ ਇਥੇ ਹੀ ਰੋਹਿਤ ਨੇ ਕੁੜੀ ਨਾਲ ਸਰੀਰਿਕ ਸਬੰਧ ਵੀ ਬਣਾਏ। ਇਸ ਤੋਂ ਬਾਅਦ ਰੋਹਿਤ ਨੇ ਕੁੜੀ ਨੂੰ ਕਿਹਾ ਕਿ ਮੈਂ ਹੁਣ ਪੰਜਾਬ ਪੁਲਸ ਵਿਚ ਭਰਤੀ ਹੋ ਗਿਆ ਹਾਂ ਅਤੇ ਤੇਰੇ ਨਾਲ ਵਿਆਹ ਕਰਵਾ ਲਵਾਂਗਾ, ਜਿਸਦੇ ਚਲਦਿਆਂ ਉਹ ਗਰਭਵਤੀ ਹੋ ਗਈ ਅਤੇ ਉਸਨੂੰ ਵਿਆਹ ਕਰਵਾਉਣ ਲਈ ਆਖਦੀ ਰਹੀ ਪਰ ਉਕਤ ਨੌਜਵਾਨ ਟਾਲ ਮਟੋਲ ਕਰਦਾ ਰਿਹਾ ਅਤੇ
ਉਸ ਨੇ ਕੁੜੀ ਦਾ ਆਬੋਰਸ਼ਨ ਕਰਵਾਉਣ ਉਪਰੰਤ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਦੁਖੀ ਹੋ ਕੇ ਕੁੜੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਉਕਤ ਮਾਮਲੇ ਸਬੰਧੀ ਜਦੋਂ ਥਾਣਾ ਡੇਰਾ ਬਾਬਾ ਨਾਨਕ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਮਾਤਾ ਜੀਨਤ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਦੋਵਾਂ ਭਰਾਵਾਂ ਵਿਰੁੱਧ ਧਾਰਾ 306 ਆਈ.ਪੀ.ਸੀ ਤਹਿਤ ਥਾਣਾ ਡੇਰਾ ਬਾਬਾ ਨਾਨਕ ਵਿਖੇ ਕੇਸ ਦਰਜ ਕਰ ਦਿੱਤਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ