ਕੁੱਲ੍ਹੜ ਪੀਜ਼ਾ ਕੱਪਲ ਖ਼ਿਲਾਫ਼ ਭੁੱਖ ਹੜਤਾਲ ’ਤੇ ਬੈਠੀ ਔਰਤ, ਐਮੀ ਵਿਰਕ ਅਤੇ ਹੋਰਨਾਂ ਨੂੰ ਵੀ ਲਿਆ ਲਪੇਟੇ ’ਚ

Uncategorized

ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਜੋੜੇ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦਾ ਮਾਮਲਾ ਫਿਰ ਭੜਕ ਗਿਆ ਹੈ। ਦਰਅਸਲ ਅੱਜ ਫਿਰ ਮਹਿਲਾ ਵਿਨੀਤ ਕੌਰ ਵੱਲੋਂ ਮਸ਼ਹੂਰ ਜੋੜੇ ਅਤੇ ਖਾਂਬੜਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਖ਼ਿਲਾਫ਼ ਡੀ. ਸੀ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਭੁੱਖ ਹੜਤਾਲ ‘ਤੇ ਬੈਠੀ ਵਿਨੀਤ ਕੌਰ ਦਾ ਕਹਿਣਾ ਹੈ ਕਿ ਕੁੱਲ੍ਹੜ ਪਿੱਜ਼ਾ ਜੋੜਾ ਅਤੇ ਉਨ੍ਹਾਂ ਦੇ ਸਮਰਥਕ ਅੰਕੁਰ ਨਰੂਲਾ ਖ਼ਿਲਾਫ਼ ਅਸ਼ਲੀਲਤਾ ਫੈਲਾਉਣ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਨੀਤ ਕੌਰ ਨੇ ਕੁੱਲ੍ਹੜ ਪਿੱਜ਼ਾ ਕੱਪਲ ਦੇ ਵਿਵਾਦ ‘ਤੇ ਥਾਣਾ 4 ਦੇ ਬਾਹਰ ਹੰਗਾਮਾ ਕੀਤਾ ਸੀ।ਵਿਨੀਤ ਕੌਰ ਨੇ ਦੋਸ਼ ਲਾਇਆ ਕਿ ਕੁੱਲ੍ਹੜ ਪਿੱਜ਼ਾ ਜੋੜੇ ਦੀ ਨਿੱਜੀ ਵੀਡੀਓ ਜਾਰੀ ਹੋਣ ਤੋਂ ਬਾਅਦ ਉਸ ਦੀ ਮਾਂ ਨੇ ਕਿਹਾ ਸੀ ਕਿ 70 ਫ਼ੀਸਦੀ ਔਰਤਾਂ ਅਜਿਹਾ ਕਰਦੀਆਂ ਹਨ। ਇਸ ਮਾਮਲੇ ਤੋਂ ਨਾਰਾਜ਼ ਵਿਨੀਤ ਕੌਰ ਨੇ ਕਿਹਾ ਸੀ ਕਿ ਪਤੀ-ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਰਮ ਲਾਹ ਦਿੱਤੀ ਹੈ ਅਤੇ ਨੂੰਹਾਂ-ਧੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਪੁਲਸ ਨੂੰ 4 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਹੁਣ ਤੱਕ ਮਾਮਲਾ ਦਰਜ ਨਾ ਹੋਣ ਕਾਰਨ ਅੱਜ ਉਹ ਡੀ. ਸੀ. ਦਫ਼ਤਰ ਦੇ ਬਾਹਰ ਭੁੱਖ ਹੜਤਾਲ ‘ਤੇ ਬੈਠ ਗਈ ਹੈ।

ਕੀ ਹੈ ਮਾਮਲਾ ਤੁਹਾਨੂੰ ਦੱਸ ਦੇਈਏ ਕਿ ਉਕਤ ਕੁੱਲ੍ਹੜ ਪਿੱਜ਼ਾ ਜੋੜਾ ਆਪਣੀ ਇਤਰਾਜ਼ਯੋਗ ਵੀਡੀਓ ਕਾਰਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ। ਹਾਲ ਹੀ ‘ਚ ਇਸ ਪੂਰੇ ਮਾਮਲੇ ਨੂੰ ਲੈ ਕੇ ਏ. ਸੀ. ਪੀ. ਦਾ ਬਿਆਨ ਸਾਹਮਣੇ ਆਇਆ ਸੀ, ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ ‘ਚ 2 ਕੁੜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਤਕਨੀਕੀ ਤੌਰ ‘ਤੇ ਅਜੇ ਕੁਝ ਰਿਪਰੋਟਾਂ ਆਉਣੀਆਂ ਬਾਕੀ ਹੈ ਅਤੇ ਮਾਮਲੇ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *