ਚੋਰਾਂ ਨੇ ਪਾੜੀ ਦੁਕਾਨ ਦੀ ਕੰਧ, ਲੱਖਾਂ ਦਾ ਸਮਾਨ ਲੈ ਕੇ ਫ਼ਰਾਰ

Uncategorized

ਖ਼ਬਰ ਹੁਸ਼ਿਆਰਪੁਰ ਦੇ ਸ਼ਿਮਲਾ ਪਹਾੜੀ ਚੌਂਕ ਨਜ਼ਦੀਕ ਤੋਂ ਹੈ, ਜਿੱਥੇ ਕਿ ਚੋਰਾਂ ਵਲੋਂ ਪੁਲਿਸ ਨਾਕੇ ਤੋਂ ਮਹਿਜ਼ 30 ਮੀਟਰ ਦੂਰੀ ‘ਤੇ ਹੀ ਸਥਿਤ ਸੈਮਸੰਗ ਸ਼ੌਰੂਮ ਨੂੰ ਨਿਸ਼ਾਨਾ ਬਣਾ ਲਿਆ ਗਿਆ ਤੇ ਲੱਖਾਂ ਦਾ ਸਾਮਾਨ ਚੋਰੀ ਕਰ ਫਰਾਰ ਹੋ ਗਏ। ਘਟਨਾ ਦੀ ਸੂਚਨਾ ਤੋਂ ਬਾਅਦ ਥਾਣਾ ਸਿਟੀ ਦੇ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ, ਜਿੰਨ੍ਹਾਂ ਵਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਚੋਰੀ ਦੀ ਜਾਣਕਾਰੀ ਦਿੰਦਿਆਂ ਸ਼ੌਰੂਮ ਦੇ ਮਾਲਕ ਸੁਮਿਤ ਪ੍ਰਾਸ਼ਰ ਨੇ ਦੱਸਿਆ ਕਿ ਉਹ ਬੀਤੀ ਰਾਤ ਕਰੀਬ 10 ਵਜੇ ਆਪਣਾ ਸ਼ੋਰੂਮ ਬੰਦ ਕਰਕੇ ਘਰ ਗਏ ਸੀ

ਤੇ ਜਦੋਂ ਸਵੇਰੇ 10:30 ਵਜੇ ਦੇ ਕਰੀਬ ਸ਼ੋਰੂਮ ਆਏ ਤਾਂ ਦੇਖਿਆ ਕਿ ਸਾਮਾਨ ਖਿੱਲ੍ਹਰਿਆ ਪਿਆ ਸੀ ਤੇ ਸ਼ੋਅਰੂਮ ਚੋਂ ਕੀਮਤੀ ਮੋਬਾਇਲਾਂ ਸਮੇਤ ਹੋਰ ਵੀ ਅਸੈਸਰੀ ਦਾ ਸਾਮਾਨ ਚੋਰੀ ਹੋ ਚੁੱਕਿਆ ਸੀ। ਸੁਮਿਤ ਪ੍ਰਾਸ਼ਰ ਨੇ ਦੱਸਿਆ ਕਿ ਚੋਰ ਸ਼ੌਅਰੂਮ ਦੀ ਉੱਪਰਲੀ ਕੰਧ ਪਾੜ ਕੇ ਗੇਟ ਨੂੰ ਤੋੜ ਕੇ ਸ਼ੌਅਰੂਮ ‘ਚ ਦਾਖਲ ਹੋਏ ਨੇ ਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਚੋਰੀ ਨਾਲ ਉਨ੍ਹਾਂ ਦਾ ਕਰੀਬ 8 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ ਤੇ ਚੋਰ 12 ਹਜ਼ਾਰ ਦੇ ਕਰੀਬ ਦੀ ਨਕਦੀ ਵੀ ਲੈ ਗਏ। ਚੋਰ ਜਾਂਦੇ ਵਕਤ ਡੀਵੀਆਰ ਵੀ ਆਪਣੇ ਨਾਲ ਹੀ ਲੈ ਗਏ। ਚੋਰੀ ਦੀ ਸੂਚਨਾ ਤੋਂ ਬਾਅਦ ਥਾਣਾ ਸਿਟੀ ਦੇ ਪੁਲਿਸ ਅਧਿਕਾਰੀਆਂ ਵਲੋਂ ਵੀ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ ਗਿਆ ਤੇ ਪੜਤਾਲ ਸ਼ੁਰੂ ਕਰ ਦਿੱਤੀ।

ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਭਾਜਪਾ ਆਗੂ ਸੁਰੇਸ਼ ਭਾਟੀਆ ਬਿੱਟੂ ਨੇ ਕਿਹਾ ਕਿ ਅੱਜ ਪੁਲਿਸ ਨਾਕੇ ਤੋਂ ਮਹਿਜ਼ ਕੁਝ ਮੀਟਰ ਦੀ ਦੂਰੀ ‘ਤੇ ਇਸ ਤਰ੍ਹਾਂ ਨਾਲ ਕਾਂਡ ਹੋਣਾ ਪੁਲਿਸ ਦੀ ਕਾਰਗੁਜ਼ਾਰੀ ‘ਤੇ ਕਈ ਤਰ੍ਹਾਂ ਦੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ‘ਚ ਆਏ ਦਿਨ ਲੁੱਟ ਖੋਹ, ਚੋਰੀ ਅਤੇ ਅਪਰਾਧਿਕ ਘਟਨਾਵਾਂ ‘ਚ ਵਾਧੇ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *