ਥਾਣਾ ਅਰਨੀਵਾਲਾ ਅਧੀਨ ਆਉਂਦੇ ਪਿੰਡ ਮਾਹੂੰਆਣਾ ਬੋਦਲਾ ਦੇ ਬੱਸ ਅੱਡੇ ’ਤੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਨੌਜਵਾਨਾਂ ਨੇ ਆਪਣੇ ਨਿਹੰਗ ਪਿਤਾ ਅਤੇ ਭਰਾ ਦਾ ਆਪਸੀ ਰਜਿੰਸ਼ ਦੇ ਚਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਕਰੀਬ 55 ਸਾਲਾ ਪ੍ਰਤਾਪ ਸਿੰਘ ਅਤੇ ਉਸ ਦਾ ਪੁੱਤਰ ਗਗਨਦੀਪ ਸਿੰਘ ਉਮਰ ਕਰੀਬ 26 ਸਾਲ ਅਰਨੀਵਾਲਾ ਥਾਣਾ ਤੋਂ ਵਾਪਸ ਗੁਰਦੁਆਰਾ ਸਾਹਿਬ ਪਿੰਡ ਮਾਹੂੰਆਣਾ ਬੋਦਲਾ ਵਿਖੇ ਆ ਰਹੇ ਸਨ। ਇਹ ਦੋਵੇਂ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਪੁੱਜੇ ਤਾਂ ਇਨ੍ਹਾਂ ’ਤੇ ਪ੍ਰਤਾਪ ਸਿੰਘ ਦੇ
ਪੁੱਤਰ ਦਿਲਬਾਗ ਸਿੰਘ ਅਤੇ ਸੰਦੀਪ ਸਿੰਘ ਨੇ ਸਾਥੀਆਂ ਵਿਕਰਮਜੀਤ ਸਿੰਘ ਤੇ ਹੋਰਨਾਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀਆਂ ਨੂੰ ਪੁਲਿਸ ਵੱਲੋਂ ਸਿਵਲ ਹਸਪਤਾਲ ਫ਼ਾਜ਼ਿਲਕਾ ਦਾਖ਼ਲ ਕਰਵਾਇਆ ਗਿਆ ਜਿੱਥੇ ਦੋਵੇਂ ਪਿਉ-ਪੁੱਤ ਦੀ ਮੌਤ ਹੋ ਗਈ ਹੈ। ਸੂਚਨਾ ਮਿਲਣ ’ਤੇ ਘਟਨਾ ਵਾਲੀ ਥਾਂ ’ਤੇ ਐੱਸਪੀ (ਡੀ) ਫ਼ਾਜ਼ਿਲਕਾ ਮਨਜੀਤ ਸਿੰਘ ਅਤੇ ਐੱਸਐੱਚਓ ਗੁਰਵਿੰਦਰ ਕੁਮਾਰ ਥਾਣਾ
ਅਰਨੀਵਾਲਾ ਵੀ ਪੁੱਜ ਗਏ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਜਦ ਐੱਸਪੀ (ਡੀ) ਮਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਦੋਵਾਂ ਪਿਓ-ਪੁੱਤਰਾਂ ਦਾ ਪਰਿਵਾਰ ਨਾਲ ਹੀ ਝਗੜਾ ਚੱਲ ਰਿਹਾ ਸੀ। ਇਸ ਸਬੰਧ ਵਿਚ ਕੱਲ੍ਹ ਪੰਚਾਇਤ ਵੀ ਹੋਈ ਸੀ ਤੇ ਪਰਿਵਾਰ ਦਾ ਰਾਜ਼ੀਨਾਮਾ ਹੋ ਗਿਆ ਸੀ। ਅੱਜ ਸੂਚਨਾ ਮਿਲੀ ਕਿ ਦੋਹਾਂ ਦਾ ਕਤਲ ਕਰ ਦਿੱਤਾ ਗਿਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ