ਬੈਂਕ ਮੈਨੇਜਰ ਬਲਬੀਰ ਸਿੰਘ ਦਾ ਚਾਕੂ ਮਾ ਰ ਕੇ ਕਤ ਲ ਕਰਨ ਦੇ ਮਾਮਲੇ ‘ਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ

Uncategorized

ਪਟਿਆਲਾ ਦੇ ਪਾਸੀ ਰੋਡ ‘ਤੇ ਸੇਵਾਮੁਕਤ ਬੈਂਕ ਮੈਨੇਜਰ ਬਲਬੀਰ ਸਿੰਘ ਦਾ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ ‘ਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਨੇ ਜਾਂਚ ਦੌਰਾਨ ਖੁਲਾਸਾ ਕੀਤਾ ਹੈ ਕਿ ਬਲਬੀਰ ਸਿੰਘ ਦਾ ਕਤਲ ਉਸ ਦੀ ਹੀ ਪਤਨੀ ਵੱਲੋਂ ਕੀਤਾ ਗਿਆ ਹੈ। ਪਤਨੀ ਵੱਲੋਂ ਆਪਣੇ ਪਤੀ ਦਾ ਕਤਲ ਉਸ ਦੀ ਜਾਇਦਾਦ ਹਾਸਲ ਕਰਨ ਦੇ ਮਕਸਦ ਨਾਲ ਕੀਤਾ ਗਿਆ ਸੀ।ਦਰਅਸਲ 19 ਅਕਤੂਬਰ ਨੂੰ ਸੇਵਾਮੁਕਤ ਬੈਂਕ ਮੈਨੇਜਰ ਬਲਬੀਰ ਸਿੰਘ ਜੋ ਕਿ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਲਈ ਗਿਆ ਸੀ

ਅਤੇ ਅਣਪਛਾਤੇ ਵਿਅਕਤੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ ਸੀ। ਕਤਲ ਦੀ ਘਟਨਾ ਤੋਂ ਬਾਅਦ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜਿਸ ਤੋਂ ਬਾਅਦ ਜਾਂਚ ‘ਚ ਇਹ ਸਾਹਮਣੇ ਆਇਆ ਹੈ ਕਿ ਸੇਵਾਮੁਕਤ ਬੈਂਕ ਮੈਨੇਜਰ ਬਲਬੀਰ ਸਿੰਘ ਦੀ ਪਤਨੀ ਨੇ ਹੀ ਉਸ ਦਾ ਕਤਲ ਕੀਤਾ ਸੀ। ਜ਼ਿਕਰਯੋਗ ਹੈ ਕਿ ਸੇਵਾਮੁਕਤ ਬੈਂਕ ਮੈਨੇਜਰ ਬਲਬੀਰ ਸਿੰਘ ਨੇ ਆਪਣਾ ਦੂਜਾ ਵਿਆਹ ਕਰਵਾਇਆ ਸੀ ਅਤੇ ਉਸ ਦੀ ਦੂਜੀ ਪਤਨੀ ਨੇ ਹੀ ਜਾਇਦਾਦ ਹਾਸਲ ਕਰਨ ਦੇ ਲਈ ਉਸ ਦਾ ਕਤਲ ਕਰ ਦਿੱਤਾ।

ਪਟਿਆਲਾ ਪੁਲਿਸ ਨੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਇਹ ਦਾਅਵਾ ਕੀਤਾ ਹੈ ਕਿ ਬਲਬੀਰ ਸਿੰਘ ਦੀ ਦੂਜੀ ਪਤਨੀ ਦੇ ਗੁਰਤੇਜ ਸਿੰਘ ਨਾਮ ਦੇ ਵਿਅਕਤੀ ਦੇ ਨਾਲ ਨਜਾਇਜ਼ ਸਬੰਧ ਸਨ। ਪਤਨੀ ਨੇ ਉਸ ਨੂੰ ਰਾਹ ਚੋਂ ਹਟਾਉਣ ਲਈ ਇਸ ਖੌਫ਼ਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਸ ਨੇ ਆਪਣੇ ਪਤੀ ਦਾ ਕਤਲ ਪ੍ਰਾਪਰਟੀ ਹੜੱਪਣ ਲਈ ਇਹ ਕਤਲ ਕਰਵਾਇਆ ਹੈ। ਪੁਲਿਸ ਦੇ ਮੁਤਾਬਕ ਹਰਪ੍ਰੀਤ ਕੌਰ ਨੂੰ ਗੁਰਤੇਜ ਸਿੰਘ ਨੂੰ ਜਿੰਮ ‘ਚ ਮਿਲਿਆ ਸੀ। ਬਲਬੀਰ ਸਿੰਘ ਨਾਲ ਹਰਪ੍ਰੀਤ ਕੌਰ ਦਾ ਦੂਜਾ ਵਿਆਹ 2005 ‘ਚ ਹੋਇਆ ਸੀ । ਇੰਸ਼ੋਰੈਂਸ ਅਤੇ ਹੋਰ ਜਾਇਦਾਦ ਹੜੱਪਣ ਲਈ ਦੋਵਾਂ ਨੇ ਕਤਲ ਦੀ ਸਾਜ਼ਿਸ਼ ਰਚੀ ਸੀ। ਉਸ ਨੇ ਆਪਣੇ ਪ੍ਰੇਮੀ ਦੀ ਮਦਦ ਨਾਲ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਮਾਮਲੇ ‘ਚ ਪੁਲਿਸ ਨੇ ਦੂਜੀ ਪਤਨੀ ਅਤੇ ਉਸ ਦੇ ਪ੍ਰੇਮੀ ਸਮੇਤ 4 ਨੂੰ ਗ੍ਰਿਫਤਾਰ ਕਰ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *