ਕਪੂਰਥਲਾ ਤੋ ਵਾਇਰਲ ਹੋ ਰਹੀ ਨ ਸ਼ੇ ਦੀ ਵੀਡਿਓ ਦਾ ਸੱਚ ਆਇਆ ਸਾਹਮਣੇ

Uncategorized

ਨਸ਼ੇ ਦੀ ਹਾਲਤ ‘ਚ ਇਕ ਨੌਜਵਾਨ ਦੀ ਵੀਡੀਓ ਵਾਇਰਲ ਹੋਈ ਹੈ ਜੋ ਕਿ ਥਾਣਾ ਸੁਭਾਨਪੁਰ ਦੇ ਪਿੰਡ ਹਮੀਰਾ ਤੋਂ ਹੈ। ਪਿੰਡ ਦੇ ਲੋਕਾਂ ਨੇ ਵੀ ਪੁਸ਼ਟੀ ਕੀਤੀ ਹੈ। ਇਸ ਵੀਡਿਓ ਨੂੰ ਬਣਾਉਣ ਤੇ ਵਾਇਰਲ ਕਰਨ ਵਾਲੇ ਵਿਅਕਤੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਵੀਡਿਓ 28 ਅਕਤੂਬਰ ਦੀ ਹੈ। ਜੋ ਵਿਅਕਤੀ ਇਸ ਵੀਡੀਓ ‘ਚ ਨਜ਼ਰ ਆ ਰਿਹਾ ਹੈ ਉਹ ਇਸ ਪਿੰਡ ਦਾ ਹੀ ਰਹਿਣ ਵਾਲਾ ਹੈ। ਉਨ੍ਹਾਂ ਅਨੁਸਾਰ ਪਿੰਡ ਵਿੱਚ ਨਸ਼ੇ ਦਾ ਬੋਲਬਾਲਾ ਹੈ ਤੇ ਬਹੁਤੇ ਲੋਕ ਗ੍ਰਸਤ ਹਨ ਪਰ ਪ੍ਰਸ਼ਾਸਨ ਨੂੰ ਦੱਸਣ ਤੋਂ ਬਾਅਦ ਵੀ ਅਧਿਕਾਰੀ ਇਸ ਤੋਂ ਬੇਖ਼ਬਰ ਹਨ।

ਉਨ੍ਹਾਂ ਦੱਸਿਆ ਕਿ ਇਹ ਇਕ ਦਿਨ ਦਾ ਕੰਮ ਨਹੀਂ, ਤਹਾਨੂੰ ਅਜਿਹਾ ਦ੍ਰਿਸ਼ ਹਰ ਰੋਜ਼ ਵੇਖਣ ਨੂੰ ਮਿਲ ਸਕਦਾ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਕਿ ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਲੜਨ ਤੇ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਹਾ ਰਿਹਾ ਹੈ ਪਰ ਇਹ ਮਹਿਜ਼ ਖਾਨਾਪੂਰਤੀ ਜਾਪ ਰਹੀ ਹੈ। ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰੈਸ ਸਕੱਤਰ ਗੱਗੀ ਹਮੀਰਾ ਨੇ ਦੱਸਿਆ ਕਿ ਸਾਡੇ ਪਿੰਡ ਹਮੀਰਾ ‘ਚ ਤਹਾਨੂੰ ਹਰ ਮੋੜ /ਗਲੀ ‘ਤੇ ਅਜਿਹੇ ਵਿਅਕਤੀ ਨਜ਼ਰ ਆਉਣਗੇ।

ਵੀਡੀਓ ਵਿਚਲਾ ਇਨਸਾਨ ਵੀ ਸਾਡੇ ਪਿੰਡ ਦਾ ਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਥੇਬੰਦੀ ਵੱਲੋਂ ਤੇ ਪਿੰਡ ਪੱਧਰ ‘ਤੇ ਸਬੰਧਤ ਵਿਭਾਗ ਦੇ ਆਹਲਾ ਅਧਿਕਾਰੀ ਨੂੰ ਮੰਗ ਪੱਤਰ, ਚਿੱਠੀਆਂ ਜਾਰੀ ਕਰ ਚੁੱਕੇ ਹਾਂ ਪਰ ਹਾਲਾਤ ਜਿਉਂ ਦੇ ਤਿਉਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਇਸ ਖਿਲਾਫ ਲੜਨ ਲਈ ਸਖਤ ਐਕਸ਼ਨ ਲੈਣਾ ਹੋਵੇਗਾ ਨਹੀਂ ਤਾਂ ਪੰਜਾਬ ਦੇ ਬਹੁਤ ਮਾੜੇ ਹਾਲਾਤ ਹੋਣਗੇ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਥਾਣਾ ਭੁਲੱਥ ਦੇ ਪਿੰਡ ਰਾਏਪੁਰਪੀਰਬਕਸ਼ ਦੇ ਦੋ ਨੌਜਵਾਨਾਂ ਦੀ ਇਕੋ ਦਿਨ ਹੀ ਨਸ਼ੇ ਦੇ ਨਾਲ ਮੌਤ ਹੋਈ ਸੀ ਜਿਨ੍ਹਾਂ ਦੀਆਂ ਲਾਸ਼ਾਂ ਵੀ ਪਿੰਡ ਹਮੀਰਾ ਤੋਂ ਹੀ ਬਰਾਮਦ ਹੋਈਆਂ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *