ਖੇਤਾਂ ‘ਚ ਮਿਲੀ ਨੌਜਵਾਨ ਦੀ ਲਾ ਸ਼, ਸਰੀਰ ‘ਤੇ ਨਹੀਂ ਮਿਲੀਆ ਕੋਈ ਸੱਟ ਦਾ ਨਿਸ਼ਾਨ

Uncategorized

ਟਾਲਾ ਦੇ ਨੈਸ਼ਨਲ ਹਾਈਵੇ ਦੇ ਨਜ਼ਦੀਕੀ ਪਿੰਡ ਬਹਾਦੁਰਪੁਰ ਦੇ ਖੇਤਾਂ ‘ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮਿ੍ਤਕ ਦੀ ਪਛਾਣ ਸਲੀਮ ਮਸੀਹ ਉਰਫ ਚਾਂਦ (28) ਪੁਤਰ ਲਾਲ ਮਸੀਹ ਵਾਸੀ ਕੰਗ ਧਾਰੀਵਾਲ ਵਜੋਂ ਹੋਈ ਹੈ। ਸਲੀਮ ਮਸੀਹ ਦੀ ਲਾਸ਼ ਮਿਲਣ ‘ਤੇ ਦਹਿਸ਼ਤ ਭਰਿਆ ਮਾਹੌਲ ਬਣ ਗਿਆ। ਘਟਨਾ ਵਾਲੀ ਥਾਂ ‘ਤੇ ਪਹੁੰਚੇ ਮਿ੍ਤਕ ਦੇ ਪਰਿਵਾਰਕ ਮੈਂਬਰ ਸੰਨੀ ਅਤੇ ਲਵਲੀ ਨੇ ਦੱਸਿਆ ਕਿ ਮਿ੍ਤਕ ਸਲੀਮ ਮਸੀਹ ਵਿਆਹਿਆ ਹੋਇਆ ਹੈ ਅਤੇ ਉਸਦੀ ਦੋ ਸਾਲ ਦੀ ਇਕ ਬੱਚੀ ਵੀ ਹੈ।

ਉਹਨਾਂ ਦੱਸਿਆ ਕਿ ਸਲੀਮ ਮਸੀਹ ਆਪਣੀ ਸਕੂਟਰੀ ‘ਤੇ ਘਰੋਂ ਨਿਕਲਿਆ ਸੀ, ਪਰ ਸਾਰੀ ਰਾਤ ਘਰ ਵਾਪਸ ਨਹੀਂ ਆਇਆ ਤੇ ਸਵੇਰੇ ਘਟਨਾ ਦਾ ਪਤਾ ਚਲਿਆ ਕਿ ਉਸਦੀ ਲਾਸ਼ ਪਿੰਡ ਬਹਾਦੁਰਪੁਰ ਦੇ ਖੇਤਾਂ ‘ਚ ਪਈ ਹੋਈ ਹੈ। ਉਹਨਾਂ ਦੱਸਿਆ ਕਿ ਸਲੀਮ ਦੇ ਕੋਈ ਸੱਟ ਦਾ ਨਿਸ਼ਾਨ ਨਹੀਂ ਹੈ।ਉੱਕਤ ਨੌਜਵਾਨ ਦੀ ਲਾਸ਼ ਸਬੰਧੀ ਰਣਜੀਤ ਸਿੰਘ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਆਪਣੇ ਖੇਤਾਂ ‘ਚ ਆਏ ਤਾਂ ਦੇਖਿਆ ਕਿ

ਇਕ ਸਕੂਟਰੀ ਦੇ ਕੋਲ ਇਕ ਨੌਜਵਾਨ ਦੀ ਲਾਸ਼ ਪਈ ਹੈ ਤੇ ਉਸਨੇ ਤੁਰੰਤ ਪੁਲਿਸ ਨੂੰ ਸੂਚਿਤ ਕਰ ਦਿੱਤਾ। ਇਸ ਮੌਕੇ ਥਾਣਾ ਸਦਰ ਦੀ ਪੁਲਿਸ ਦੇ ਸਬ ਇੰਸਪੈਕਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਸਕੂਟਰੀ ਦੇ ਕਾਗਜ਼ਾਤ ਤੋਂ ਹੋਈ। ਉਹਨਾਂ ਕਿਹਾ ਕਿ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਚਲ ਪਾਏਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *