ਪੰਜਾਬ ਦੀਆਂ ਸਾਬਕਾ ਤੇ ਮੌਜੂਦਾ ਸਰਕਾਰਾਂ ਬੇਸ਼ਕ ਨਸ਼ੇ ਨੂੰ ਖਤਮ ਕਰਨ ਦੇ ਕਿੰਨੇ ਹੀ ਦਾਅਵੇ ਕਿਉਂ ਨਾ ਕਰਨ, ਬੇਸ਼ਕ ਸੂਬੇ ਨੂੰ ਨਸ਼ਾਮੁਕਤ ਕਰਨ ਦਾ ਦਮ ਭਰ ਰਹੀਆਂ ਹੋਣ ਪਰ ਜ਼ਮੀਨੀ ਪੱਧਰ ਉੱਤੇ ਨਸ਼ਾ ਅੱਜ ਵੀ ਪੰਜਾਬ ਦੇ ਮੱਥੇ ਉੱਤੇ ਇੱਕ ਕੰਲਕ ਵਾਂਗ ਹੀ ਦਿਖਾਈ ਦਿੰਦਾ ਹੈ। ਪੰਜਾਬ ਦੇ ਲੋਕਾਂ ਲਈ ਇਹ ਅਜਿਹਾ ਦਰਦ ਹੈ, ਜਿਸ ਦਾ ਦੂਰ-ਦੂਰ ਤੱਕ ਕੋਈ ਇਲਾਜ ਦਿਖਾਈ ਨਹੀਂ ਦਿੰਦਾ।ਨਸ਼ੇ ਨਾਲ ਹੋਣ ਵਾਲੀਆਂ ਮੌਤਾਂ ਨੂੰ ਲੈ ਕੇ ਆਈ ਐਨਸੀਆਰਬੀ ਦੀ ਰਿਪੋਰਟ ਜਿੱਥੇ ਸੂਬਾ ਸਰਕਾਰਾਂ ਦੇ ਦਾਅਵਿਆਂ ਉੱਤੇ ਵੱਡੇ ਸਵਾਲ ਖੜੀ ਕਰ ਰਹੀ ਹੈ ਤਾਂ
ਉੱਥੇ ਹੀ ਪੰਜਾਬ ਵਿੱਚ ਆਸਾਨੀ ਨਾਲ ਮਿਲਣ ਵਾਲੇ ਨਸ਼ੇ ਦੀ ਪੋਲ ਵੀ ਖੋਲ ਰਹੀਆਂ ਹਨ। ਅਜਿਹੀ ਇੱਕ ਮਿਸਾਲ ਤਰਨਤਾਰਨ ਦੇ ਪਿੰਡ ਬਘਿਆੜੀ ਵਿਖੇ ਵੇਖਣ ਨੂੰ ਮਿਲੀ ਹੈ ਜਿਥੇ ਇੱਕ 33 ਸਾਲਾਂ ਨੋਜਵਾਨ ਦੀ ਨਸ਼ੇ ਦੀ ਉਵਰ ਡੋਜ ਕਾਰਨ ਮੌਤ ਹੋ ਗਈ। ਮਰਨ ਵਾਲੇ ਦੀ ਪਹਿਚਾਣ ਗੁਰਸੇਵਕ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਮ੍ਰਿਤਕ ਦੇ ਮਾਪਿਆਂ ਨੇ ਦੱਸਿਆ ਕਿ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ, ਜਿਸ ਦਾ ਸ਼ਿਕਾਰ ਉਨ੍ਹਾਂ ਦਾ ਮੁੰਡਾ ਵੀ ਹੋ ਗਿਆ ਸੀ।
ਬੀਤੀ ਰਾਤ ਉਹ ਆਪਣੇ ਦੋਸਤਾਂ ਨਾਲ ਘਰੋ ਬਾਹਰ ਗਿਆ ਪਰ ਵਾਪਸ ਨਹੀਂ ਆਇਆ। ਅੱਜ ਸਵੇਰੇ ਉਸ ਦੀ ਲਾਸ਼ ਮਿਲੀ ਹੈ ਉੱਧਰ ਥਾਣਾ ਝਬਾਲ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ