ਫਰੀਦਕੋਟ ਜ਼ਿਲ੍ਹੇ ਅੰਦਰ ਅੱਜ ਲਗਾਤਾਰ ਦੂਜੇ ਦਿਨ ਸਕੂਲੀ ਵਾਹਨ ਹਾਦਸਾਗ੍ਰਸਤ ਹੋਣ ਨਾਲ 2 ਸਕੂਲੀ ਬੱਚਿਆਂ ਸਮੇਤ 4 ਲੋਕਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਸੈਂਟ ਮੈਰੀ ਕਾਨਵੈਂਟ ਸਕੂਲ ਦੀ ਇਕ ਵੈਨ ਸਾਦਿਕ ਅਤੇ ਨਾਲ ਲਗਦੇ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਘਰ ਤੋਂ ਲੈ ਕੇ ਸਕੂਲ ਛੱਡਣ ਜਾ ਰਹੀ ਸੀ।ਇਸ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ ਨਾਲ ਟਕਰਾਅ ਕੇ ਪਲਟ ਗਈ, ਜਿਸ ਵਿਚ ਸਵਾਰ 2 ਬੱਚਿਆਂ ਅਤੇ ਵੈਨ ਚਾਲਕ ਨੂੰ ਗੰਭੀਰ ਸੱਟਾਂ ਵੱਜੀਆ
ਜਦਕਿ ਮੋਟਰਸਾਈਕਲ ਚਾਲਕ ਵੀ ਇਸ ਹਾਦਸੇ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖ਼ਮੀਆਂ ਨੂੰ ਸਾਦਿਕ ਅਤੇ ਫਰੀਦਕੋਟ ਦੇ ਹਸਪਤਾਲਾਂ ਵਿਚ ਭਰਤੀ ਕੀਤਾ ਗਿਆ।ਜਾਣਕਾਰੀ ਦਿੰਦਿਆਂ ਵੈਨ ਡਰਾਇਵਰ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਵੈਨ ਬੱਚਿਆਂ ਨੂੰ ਰੋਜ਼ ਦੀ ਤਰ੍ਹਾਂ ਲੈ ਕੇ ਫਰੀਦਕੋਟ ਵੱਲ ਨੂੰ ਆ ਰਹੀ ਸੀ ਤਾਂ ਸਾਹਮਣੇ ਤੋਂ ਇਕ ਟਰੱਕ ਆ ਰਿਹਾ ਸੀ ਅਤੇ ਉਸ ਦੇ ਪਿੱਛੇ ਇਕ ਮੋਟਰਸਾਈਕਲ ਆ ਰਿਹਾ ਸੀ। ਮੋਟਰਸਾਈਕਲ ਚਾਲਕ ਜਦੋਂ ਟਰੱਕ ਨੂੰ ਓਵਰਟੇਕ ਕਰਨ ਲੱਗਿਆ ਤਾਂ
ਉਹ ਸਕੂਲ ਵੈਨ ਨਾਲ ਟਕਰਾਅ ਗਿਆ। ਇਸ ਦੌਰਾਨ ਸਕੂਲ ਵੈਨ ਪਲਟ ਗਈ ਘਟਨਾਂ ਦਾ ਪਤਾ ਚਲਦਿਆਂ ਹੀ ਸਿੱਖਿਆ ਵਿਭਾਗ ਦੇ ਅਧਿਕਾਰੀ ਅਮਰੀਕ ਸਿੰਘ ਸੰਧੂ ਵੀ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਫਰੀਦਕੋਟ ਹਸਪਤਾਲ ਪਹੁੰਚੇ। ਜ਼ਿਕਰਯੋਗ ਹੈ ਕਿ ਸਕੂਲੀ ਬੱਚਿਆਂ ਦੇ ਵਾਹਨ ਨਾਲ ਇਹ 24 ਘੰਟੇ ਅੰਦਰ ਦੂਜਾ ਹਾਦਸਾ ਵਾਪਰਿਆ ਹੈ। ਬੀਤੀ ਕੱਲ੍ਹ ਬਾਅਦ ਦੁਪਿਹਰ ਵੀ ਫਰੀਦਕੋਟ ਦੇ ਇਕ ਨਿਜੀ ਸਕੂਲ ਦੇ ਬੱਚਿਆਂ ਨੂੰ ਲਿਜਾ ਰਿਹਾ ਈ-ਰਿਕਸ਼ਾ ਪਲਟਣ ਨਾਲ ਕਈ ਬੱਚੇ ਜ਼ਖ਼ਮੀ ਹੋਏ ਸਨ ਅਤੇ ਇਕ 4 ਸਾਲਾ ਬੱਚੀ ਦਾ ਸਿਰ ਪਾੜ ਗਿਆ ਸੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ