ਸ਼ਨਿੱਚਰਵਾਰ ਸ਼ਾਮ ਸਮੇਂ ਸਮਾਣਾ-ਪਾਤੜਾਂ ਰੋਡ ’ਤੇ ਪੈਂਦੇ ਪਿੰਡ ਨਾਗਰੀ ਨਜ਼ਦੀਕ ਕੰਬਾਈਨ ਅਤੇ ਮੋਟਰਸਾਈਕਲ ਦਰਮਿਆਨ ਹੋਈ ਜ਼ਬਰਦਸਤ ਟੱਕਰ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਉਸ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਪਿੰਡ ਦੀ ਵਸਨੀਕ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਮ੍ਰਿਤਕ ਨੂੰ ਪੋਸਟਮਾਰਟਮ ਲਈ ਤੇ ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ (24) ਪੁੱਤਰ ਬਲਦੇਵ ਸਿੰਘ ਪਿੰਡ ਕੱਲਰ ਭੈਣੀ ਜੋ ਕਿ ਜਲੰਧਰ ਵਿਖੇ ਫੌਜ ਦੇ 53
ਮੀਡੀਅਮ ਰੈਜੀਮੈਂਟ ਵਿੱਚ ਨੌਕਰੀ ਕਰਦਾ ਸੀ ਅਤੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਲਈ ਪੰਜ ਦਿਨ ਪਹਿਲਾਂ ਦੋ ਹਫ਼ਤਿਆਂ ਦੀ ਆਪਣੇ ਘਰ ਛੁੱਟੀ ਕੱਟਣ ਆਇਆ ਹੋਇਆ ਸੀ।ਬੀਤੇ ਕੱਲ੍ਹ ਜਦੋਂ ਉਹ ਪਿੰਡ ਵਾਸੀ ਜਸਵੀਰ ਕੌਰ ਪਤਨੀ ਜੋਧਾ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਪਿੰਡ ਨਾਗਰੀ ਦੇ ਨਜ਼ਦੀਕ ਕੰਬਾਈਨ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ਕਾਰਨ ਦੋਵੇਂ ਜਣੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਗੁਰਵਿੰਦਰ ਸਿੰਘ ਨੂੰ ਮ੍ਰਿਤਕ
ਐਲਾਨ ਦਿੱਤਾ ਅਤੇ ਜਸਵੀਰ ਕੌਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਇਆ ਉਸ ਨੂੰ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਦੋਵੇਂ ਵਾਹਨ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂ ਕਿ ਹਾਦਸੇ ਤੋਂ ਬਾਅਦ ਕੰਬਾਈਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।ਦੱਸਣਯੋਗ ਹੈ ਕਿ ਮ੍ਰਿਤਕ ਗੁਰਵਿੰਦਰ ਸਿੰਘ ਦਾ ਦੂਜਾ ਭਰਾ ਵੀ ਫੌਜ ਵਿੱਚ ਜੈਪੁਰ ਵਿਖੇ ਤਾਇਨਾਤ ਹੈ।
ਇਸ ਮੌਕੇ ਮ੍ਰਿਤਕ ਫੌਜੀ ਦੀ ਦੇਹ ਨੂੰ ਭਾਰਤੀ ਫੌਜ ਦੇ ਨਾਇਬ ਸੂਬੇਦਾਰ ਤੇ ਹੋਰਨਾ ਨੇ ਰੀਥ ਚੜ੍ਹਾਅ ਕੇ ਸਲਾਮੀ ਦਿੱਤੀ ਤੇ ਸਰਕਾਰੀ ਸਨਮਾਨਾਂ ਨਾਲ ਉਸ ਦੇ ਪਿੰਡ ਅੰਤਿਮ ਸਸਕਾਰ ਕੀਤਾ। ਇਸ ਸਬੰਧੀ ਮਵੀ ਕਲਾਂ ਪੁਲਿਸ ਚੌਕੀ ਦੇ ਜਾਂਚ ਅਧਿਕਾਰੀ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ ’ਤੇ ਕੰਬਾਈਨ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਜਿਸ ਦੀ ਭਾਲ ਜਾਰੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ