ਸਕੂਲ ‘ਚ ਨਹੀ ਬੋਲਣ ਦਿੱਤੀ ਜਾ ਰਹੀ ਪੰਜਾਬੀ’, ਬੱਚਿਆਂ ਨੇ ਪ੍ਰਿੰਸੀਪਲ ‘ਤੇ ਲਗਾਏ ਇਲਜ਼ਾਮ

Uncategorized

 ਰਾਮਪੁਰਾ ਫੂਲ ‘ਚ ਸਕੂਲ ਦੇ ਬਾਹਰ ਜੰਮ ਕੇ ਹੰਗਾਮਾ ਹੋਇਆ। ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਇਲਜ਼ਾਮ ਲਾਇਆ ਕਿ ਨਵੇਂ ਪ੍ਰਿੰਸੀਪਲ ਦੇ ਆਉਣ ਤੋਂ ਬਾਅਦ ਸਕੂਲ ਵਿੱਚ ਕੜਾ ਪਹਿਨਣ ਅਤੇ ਪੰਜਾਬੀ ਬੋਲਣ ਉੱਤੇ ਜੁਰਮਾਨਾ ਲਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਕੂਲ ਵਿੱਚ ਪੱਗ ਉਤਾਰਨ ਲਈ ਵੀ ਕਿਹਾ। ਸਕੂਲ ਦੇ ਬਾਹਰ ਹੋਏ ਪ੍ਰਦਰਸ਼ਨ ਦੇ ਮੱਦੇਨਜ਼ਰ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਰਾਮਪੁਰਾ ਫੂਲ ਦੇ ਬਾਹਰ ਧਰਨਾ ਦੇ ਰਹੇ ਲੱਖਾ ਸਿਧਾਣਾ ਨੂੰ ਬਠਿੰਡਾ ਪੁਲਿਸ ਨੇ

 

ਹਿਰਾਸਤ ਵਿੱਚ ਲੈ ਲਿਆ ਹੈ। ਇਸ ਸਬੰਧੀ ਗੱਲ ਕਰਦਿਆਂ ਐਸ.ਐਸ.ਸੀ ਬਠਿੰਡਾ ਨੇ ਦੱਸਿਆ ਕਿ ਸਕੂਲ ਮੈਨੇਜਮੈਂਟ ਵੱਲੋਂ ਲੱਖਾ ਸਿਧਾਣਾਖਿਲਾਫ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਸਕੂਲ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਸੀ, ਪਰ ਜਦੋਂ ਲੱਖਾ ਸਿਧਾਣਾ ਨੇ ਉੱਥੇ ਹੀ ਧਰਨਾ ਸ਼ੁਰੂ ਕਰ ਦਿੱਤਾ, ਤਾਂ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਅਤੇ ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੂਰੀ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਕੂਲ ਅਤੇ ਮਾਪਿਆਂ ਤੋਂ ਸੰਦੇਸ਼ ਮਿਲਣ ਤੋਂ ਬਾਅਦ

ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।ਸਕੂਲ ਦੇ ਪ੍ਰਸ਼ਾਸਨ ਨੇ ਕਿਹਾ ਕਿ ਸੀਨੀਅਰ ਸਿੱਖਿਆ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਹ ਗੱਲਬਾਤ ਰਾਹੀਂ ਇਸ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ (Lakha Sidhana Detained) ਕਰਨਗੇ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਕੂਲ ਦੇ ਸਾਹਮਣੇ ਧਰਨਾ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।ਬਠਿੰਡਾ ਦੇ ਰਾਮਪੁਰਾ ਫੂਲ ਸ਼ਹਿਰ ਵਿੱਚ ਸੈਂਟਰਲ ਸਕੂਲ ਬੋਰਡ ਅਧੀਨ ਕੰਮ ਕਰਦੇ

ਇੱਕ ਸਕੂਲ ਦੇ ਬਾਹਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮਾਜ ਦੇ ਲੋਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਨਵੇਂ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਬੋਲਣ ‘ਤੇ ਜੁਰਮਾਨਾ ਵਸੂਲਣ ਅਤੇ ਜ਼ਬਰਦਸਤੀ ਕਰਨ ਦੇ ਗੰਭੀਰ ਇਲਜ਼ਾਮ ਲਾਏ। ਵਿਦਿਆਰਥੀਆਂ ਦੇ ਮਾਪਿਆਂ ਨੇ ਇਲਜ਼ਾਮ ਲਾਉਂਦਿਆ ਕਿਹਾ ਕਿ ਬੱਚਿਆਂ ਦੀ ਪੱਗ ਉਤਾਰਨ ਲਈ ਮਜ਼ਬੂਰ ਕੀਤਾ ਗਿਆ ਜਿਸ ਤੋਂ ਬਾਅਦ (Penalty for speaking Punjabi in school) ਸਕੂਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *