ਚੀਕਾਂ ਮਾਰਦੀ ਰਹੀ ਮਹਿਲਾ ਕੌਂਸਲਰ, ਘਰ ‘ਚ ਵੜ੍ਹ ਕੇ ਬਦਮਾਸ਼ਾਂ ਨੇ ਕੀਤੀ ਕੁੱਟਮਾਰ

Uncategorized

ਹੁਸ਼ਿਆਰਪੁਰ ਦੇ ਸ਼ਹਿਰ ਉੜਮੁੜ ਟਾਂਡਾ ਵਿਖੇ ਨਸ਼ਾ ਤਸਕਰਾਂ ਵਲੋਂ ਮੌਜੂਦਾ ਸਰਕਾਰ ਦੇ ਮਹਿਲਾ ਕੌਂਸਲਰ ਦੀ ਘਰ ਵਿੱਚ ਦਾਖਲ ਹੋ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪੀੜਤ ਮਹਿਲਾ ਕੌਂਸਲਰ ਦੇ ਪਰਿਵਾਰਕ ਮੈਂਬਰਾਂ ਨੇ ਬੜੀ ਜਦੋਜਹਿਦ ਕਰਕੇ ਉਨ੍ਹਾਂ ਨੂੰ ਬਚਾਇਆ ਅਤੇ ਪੁਲਿਸ ਨੇ ਆ ਕੇ ਹਮਲਾਵਰਾਂ ਨੂੰ ਬਾਹਰ ਕੱਢਿਆ।ਹਮਲੇ ਦੌਰਾਨ ਮਹਿਲਾ ਕੌਂਸਲਰ ਸੁੰਮਨ ਖੋਸਲਾ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਕੀ ਹੈ ਪੂਰਾ ਮਾਮਲਾ ਘਟਨਾ ਬਾਰੇ ਦੱਸਦਿਆਂ ਹੋਇਆਂ ਪੀੜਤ ਮਹਿਲਾ ਕੌਂਸਲਰ ਸੁੰਮਨ ਖੋਸਲਾ ਨੇ ਕਿਹਾ ਕਿ ਮੇਰੇ ‘ਤੇ ਇਸ ਕਰਕੇ ਹਮਲਾ ਕੀਤਾ ਗਿਆ, ਕਿਉਂਕਿ ਨਸ਼ਾ ਤਸਕਰਾਂ ਨੂੰ ਸ਼ੱਕ ਸੀ ਕਿ ਅਸੀਂ ਉਨ੍ਹਾਂ ਵਲੋਂ ਚਿੱਟਾ ਵੇਚਣ ਦੀ ਜਾਣਕਾਰੀ ਪੁਲਿਸ ਨੂੰ ਦਿੰਦੇ ਹਾਂ।ਸੁੰਮਨ ਖੋਸਲਾ ਨੇ ਦੱਸਿਆ ਕਿ ਹਮਲਾਵਰ ਦਾ ਮੁੰਡਾ ਚਿੱਟੇ ਦਾ ਕਾਰੋਬਾਰ ਕਰਦਾ ਸੀ, ਜਿਸ ਨੂੰ ਟਾਂਡਾ ਉੜਮੁੜ ਪੁਲਿਸ ਨੇ ਘਰੋਂ ਚਿੱਟੇ ਸਮੇਤ ਕ਼ਾਬੂ ਕਰ ਲਿਆ ਸੀ, ਜਿਸ ਕਰਕੇ ਉਨ੍ਹਾਂ ਨੇ ਮੇਰੇ ‘ਤੇ ਸ਼ੱਕ ਸੀ।

ਇਸ ਘਟਨਾ ਕਰਕੇ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਸ਼ਹਿਰ ਦੇ ਲੋਕਾਂ ਕਹਿ ਰਹੇ ਹਨ ਕਿ ਜਦੋਂ ਆਮ ਆਦਮੀ ਪਾਰਟੀ ਦੇ ਅਪਣੇ ਹੀ ਐਮ ਸੀ ਸੁਰੱਖਿਅਤ ਨਹੀਂ ਤਾਂ ਬਾਕੀ ਲੋਕਾਂ ਦਾ ਕੀ ਬਣੇਗਾ।ਇਸ ਸਬੰਧੀ ਜਦੋਂ ਡੀਐਸਪੀ ਕੁਲਵੰਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜ਼ੁਰਮ ਕਰਨ ਵਾਲੇ ਕਿਸੇ ਵਿਅਕਤੀ ਨੂੰ ਬਖਸਿਆ ਨਹੀਂ ਜਾਵੇਗਾ ਪਰ ਦੂਜੇ ਪਾਸੇ ਹਮਲਾ ਕਰਨ ਵਾਲੇ ਨੇ ਦੋਸ਼ਾਂ ਨੂੰ ਨਕਾ ਕਰ ਰਹੇ ਹਨ। ਹੁਣ ਵੇਖਣਾ ਹੋਵੇਗਾ ਕਿ ਅਸਲ ਦੋਸ਼ੀ ਫੜੇ ਜਾਂਦੇ ਹਨ ਜਾਂ ਨਹੀਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *