ਲੁਧਿਆਣਾ ’ਚ ਪ੍ਰਵਾਸੀ ਮਜ਼ਦੂਰ ਨੂੰ ਲੁੱਟਣ ਵਾਲਿਆਂ ਦੀ ਖ਼ੂਬ ਖਾਤਰਦਾਰੀ ਕੀਤੀ ਗਈ। ਦਰਅਸਲ ਰੇਲਵੇ ਲਾਈਨ ’ਤੇ ਖ਼ਰੀਦਦਾਰੀ ਕਰਕੇ ਘਰ ਵਾਪਸ ਜਾ ਰਹੇ ਪ੍ਰਵਾਸੀ ਮਜ਼ਦੂਰ ਨੂੰ ਦਾਤ-ਗੰਡਾਸੇ ਨਾਲ ਡਰਾ ਕੇ ਬਦਮਾਸ਼ਾਂ ਨੇ ਲੁੱਟ ਲਿਆ। ਲੁੱਟ ਦਾ ਸ਼ਿਕਾਰ ਹੋਏ ਵਿਅਕਤੀ ਨੂੰ ਜਦੋਂ ਸ਼ੋਰ ਮਚਾਇਆ ਤਾਂ ਮੌਕੇ ’ਤੇ ਮੌਜੂਦ ਲੋਕਾਂ ਨੇ ਲੁਟੇਰਿਆਂ ਦਾ ਪਿੱਛਾ ਕਰਕੇ ਉਨ੍ਹਾਂ ਕਾਬੂ ਕਰ ਲਿਆ ਅਤੇ ਲੁੱਟੀ ਗਈ ਰਕਮ ਵੀ ਬਰਾਮਦ ਕਰ ਲਈ।
ਪੀੜਤ ਅੰਗਰਾਜ ਨੇ ਦੱਸਿਆ ਕਿ ਉਹ ਬੱਚਿਆਂ ਲਈ ਕੱਪੜੇ ਖਰੀਦਣ ਤੋਂ ਬਾਅਦ ਆਪਣੇ ਘਰ ਗਿਆਸਪੁਰਾ ਜਾ ਰਿਹਾ ਸੀ। ਕੁਝ ਦੂਰੀ ’ਤੇ ਜਾਣ ਤੋਂ ਬਾਅਦ ਲੁਟੇਰਿਆਂ ਨੇ ਉਸਨੂੰ ਘੇਰ ਲਿਆ ਅਤੇ ਧੱਕੇ ਨਾਲ ਉਸਦੀ ਜੇਬ ’ਚੋਂ 4 ਹਜ਼ਾਰ 300 ਰੁਪਏ ਕੱਢ ਕੇ ਫਰਾਰ ਹੋ ਗਏ। ਆਰਤੀ ਚੌਂਕ ’ਤੇ ਬੈਠੇ ਮਜ਼ਦੂਰਾਂ ਨੇ ਉਸਦਾ ਸ਼ੋਰ-ਸ਼ਰਾਬਾ ਸੁਣ ਕੇ ਦੋਹਾਂ ਲੁਟੇਰਿਆਂ ਨੂੰ ਕਾਬੂ ਕਰ ਲਿਆ। ਲੁਟੇਰਿਆਂ ਨੇ ਉਨ੍ਹਾਂ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ
ਕੋਸ਼ਿਸ਼ ਕੀਤੀ ਪਰ ਫੇਰ ਵੀ ਹਿੰਮਤ ਕਰਦਿਆਂ ਬਦਮਾਸ਼ਾਂ ਨੂੰ ਲੋਕਾਂ ਨੇ ਕਾਬੂ ਕਰ ਲਿਆ। ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਕਰੀਬ ਢੇਡ ਘੰਟਾ ਬੀਤ ਜਾਣ ਦੇ ਬਾਵਜੂਦ ਕੋਈ ਮੁਲਾਜ਼ਮ ਮੌਕੇ ’ਤੇ ਨਹੀਂ ਪੁੱਜਿਆ। ਲੁਟੇਰਿਆਂ ਦੀ ਛਿੱਤਰ ਪਰੇਡ ਕਰਨ ’ਤੇ ਉਨ੍ਹਾਂ ਆਪਣੇ ਨਾਮ ਰਾਹੁਲ ਅਤੇ ਰੋਬਿਨ ਦੱਸਿਆ। ਦੋਵੇਂ ਹੀ ਨਸ਼ੇ ਦੇ ਆਦੀ ਹਨ ਅਤੇ ਅਕਸਰ ਰਾਹ ’ਚ ਇਕੱਲੇ ਜਾਂਦੇ ਮਜ਼ਦੂਰਾਂ ਨਾਲ ਲੁੱਟਖੋਹ ਕਰਦੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ