ਕਾਰ ਨੇ ਮਾਰੀ ਈ-ਰਿਕਸ਼ਾ ਨੂੰ ਜ਼ਬਰਦਸਤ ਟੱਕਰ, ਸਵਾਰੀਆਂ ਸਮੇਤ ਪਲਟ ਗਿਆ ਰਿਕਸ਼ਾ

Uncategorized

ਬੀਤੇ ਦਿਨ ਪਿੰਡ ਚੱਕਦਾ ਨੂੰ ਆਪਣੇ ਈ-ਰਿਕਸ਼ਾ ਵਿੱਚ ਸਵਾਰੀਆਂ ਨੂੰ ਉਤਾਰਨ ਲਈ ਇੱਕ ਈ-ਰਿਕਸ਼ਾ ਚਾਲਕ ਪਿੰਡ ਨਈ ਅਬਾਦੀ ਨੂੰ ਤੇਜ਼ ਰਫ਼ਤਾਰ ਕਾਰ ਚਾਲਕ ਨੇ ਟੱਕਰ ਮਾਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਕਾਰ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਲਾਜ ਅਧੀਨ ਸੁਨੀਲ ਕੁਮਾਰ ਪੁੱਤਰ ਰਾਮ ਮਿਲਨ ਵਾਸੀ ਨਈ ਆਬਾਦ ਕੁੰਮਹਾਰਾਂ ਵਾਲੀ ਗਲੀ ਨੇ

ਦੱਸਿਆ ਕਿ ਬੀਤੇ ਦਿਨ ਉਹ ਆਪਣੇ ਈ-ਰਿਕਸ਼ਾ ਵਿੱਚ 5 ਸਵਾਰੀਆਂ ਨੂੰ ਬਜ਼ਾਰ ਨੰਬਰ 9 ਤੋਂ ਚੱਕਦਾ ਪਿੰਡ ਵੱਲ ਨੂੰ ਉਤਾਰਨ ਜਾ ਰਿਹਾ ਸੀ ਕਿ ਰਸਤੇ ਵਿੱਚ ਇੱਕ ਤੇਜ਼ ਰਫ਼ਤਾਰ ਕਰੇਟਾ ਗੱਡੀ ਨੰਬਰ ਪੀਬੀ 15 ਐਸ, 1559 ਦੇ ਚਾਲਕ ਨੇ ਉਸਦੇ ਈ-ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਨਾਲ ਈ-ਰਿਕਸ਼ਾ ਪਲਟ ਗਿਆ ਅਤੇ ਉਸ ਵਿਚ ਸਵਾਰ ਯਾਤਰੀ ਨੂੰ ਮਾਮੂਲੀ ਸੱਟਾਂ ਲੱਗੀਆਂ ਜਦਕਿ ਉਸ ਦੀਆਂ ਦੋ ਉਂਗਲਾਂ ਕੱਟੀਆਂ ਗਈਆਂ ਅਤੇ ਹੋਰ ਗੰਭੀਰ ਸੱਟਾਂ ਵੀ ਲੱਗੀਆਂ।

ਇਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਸੁਨੀਲ ਨੇ ਦੱਸਿਆ ਕਿ ਉਕਤ ਕਾਰ ਦੇ ਡਰਾਈਵਰ ਨੇ ਟੱਕਰ ਮਾਰਨ ਤੋਂ ਪਹਿਲਾਂ ਦੋ ਹੋਰ ਵਾਹਨਾਂ ਨੂੰ ਵੀ ਟੱਕਰ ਮਾਰ ਦਿੱਤੀ ਸੀ। ਸੁਨੀਲ ਕੁਮਾਰ ਨੇ ਦੱਸਿਆ ਕਿ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਹੋਏ ਦੋ ਦਿਨ ਹੋ ਗਏ ਹਨ, ਭਾਵੇਂ ਉਹ ਪੁਲਿਸ ਨੂੰ ਕਾਰ ਚਾਲਕ ਦਾ ਨੰਬਰ ਅਤੇ ਆਪਣੀ ਗੱਡੀ ਦੀ ਲੁਕੇਸ਼ਨ ਦੱਸ ਚੁੱਕਾ ਹੈ, ਇਸ ਦੇ ਬਾਵਜੂਦ ਥਾਣਾ ਸਿਟੀ 2 ਦੀ ਪੁਲੀਸ ਉਸ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *