ਗੁਰਦੁਆਰੇ ਤੋਂ ਅਨੌਖੀ Announcement! ਕਹਿੰਦੇ- ਸਾਢੇ ਤਿੰਨ ਵਜੇ ਤੋਂ ਬਾਅਦ ਪਰਾਲੀ ਨੂੰ ਅੱਗ ਲਗਾ ਸਕਦੇ

Uncategorized

ਪੰਜਾਬ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਕਾਰਨ ਹਵਾ ਪ੍ਰਦੂਸ਼ਣ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਹੈ। ਇਸ ਦੌਰਾਨ ਸੋਮਵਾਰ ਨੂੰ ਬਠਿੰਡਾ ਤੋਂ ਇੱਕ ਆਡੀਓ ਸੋਸ਼ਲ ਮੀਡੀਆ (Social media) ‘ਤੇ ਵਾਇਰਲ ਹੋਈ। ਇਸ ਆਡੀਓ ਵਿੱਚ ਗੁਰਦੁਆਰੇ ਤੋਂ ਕਿਸਾਨਾਂ ਨੂੰ ਦੁਪਹਿਰ 3.30 ਵਜੇ ਪਰਾਲੀ ਸਾੜਨ ਲਈ ਕਿਹਾ ਜਾ ਰਿਹਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ 3.30 ਵਜੇ ਤੋਂ ਪਹਿਲਾਂ ਪਰਾਲੀ ਸਾੜੀ ਗਈ ਤਾਂ ਐਸਡੀਐਮ ਕਾਰਵਾਈ ਕਰਨਗੇ।

ਆਡੀਓ ਸਾਹਮਣੇ ਆਉਣ ਤੋਂ ਬਾਅਦ ਡੀਸੀ ਸ਼ੌਕਤ ਅਹਿਮਦ ਪਰੇ ਨੇ ਐਸਡੀਐਮ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਬਠਿੰਡਾ ਦੇ ਰਾਮਪੁਰਾ ਇਲਾਕੇ ਦਾ ਮਾਮਲਾ ਜਾਣਕਾਰੀ ਅਨੁਸਾਰ ਇਹ ਐਲਾਨ ਬਠਿੰਡਾ (Bathinda) ਰਾਮਪੁਰਾ ਫੂਲ ਇਲਾਕੇ ਦੇ ਇੱਕ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਪਰਾਲੀ ਸਾੜਨ ਸਬੰਧੀ ਕੀਤਾ ਜਾ ਰਿਹਾ ਹੈ। ਜਿਵੇਂ ਹੀ ਗੁਰਦੁਆਰੇ ਤੋਂ ਐਲਾਨ ਦੀ ਆਡੀਓ ਸੋਸ਼ਲ ਮੀਡੀਆ ਰਾਹੀਂ ਜਿਵੇਂ ਹੀ ਬਠਿੰਡਾ ਦੇ ਡੀਸੀ ਕੋਲ ਪੁੱਜੀ ਤਾਂ

ਉਨ੍ਹਾਂ ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਐਸਡੀਐਮ ਨੂੰ ਆਡੀਓ ਵਿੱਚ ਸੱਚਾਈ ਹੈ ਜਾਂ ਨਹੀਂ ਇਸ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਡੀਓ ਕਿਸੇ ਸ਼ਰਾਰਤੀ ਅਨਸਰ ਵੱਲੋਂ ਵਾਇਰਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਆਡੀਓ ਕਿਸ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ‘ਚ 740 ਥਾਵਾਂ ‘ਤੇ ਪਰਾਲੀ ਸਾੜੀ ਗਈ ਐਤਵਾਰ ਨੂੰ ਪੰਜਾਬ (Punjab) ਵਿੱਚ ਪਿਛਲੇ ਦੋ ਸਾਲਾਂ ਨਾਲੋਂ ਵੱਧ ਪਰਾਲੀ ਸਾੜੀ ਗਈ ਅਤੇ 740 ਨਵੇਂ ਮਾਮਲੇ ਸਾਹਮਣੇ ਆਏ। ਸਾਲ 2021 ਵਿੱਚ 19 ਨਵੰਬਰ ਨੂੰ ਪਰਾਲੀ ਸਾੜਨ ਦੇ 448 ਮਾਮਲੇ ਸਾਹਮਣੇ ਆਏ ਸਨ ਅਤੇ 2022 ਵਿੱਚ 426 ਮਾਮਲੇ ਸਾਹਮਣੇ ਆਏ ਸਨ। ਇਸ ਸੀਜ਼ਨ ਵਿੱਚ ਕੁੱਲ ਕੇਸਾਂ ਦੀ ਗਿਣਤੀ 34459 ਹੋ ਗਈ ਹੈ। ਦੂਜੇ ਪਾਸੇ ਪੰਜਾਬ ਦੇ ਵੱਡੇ ਸ਼ਹਿਰਾਂ ਦੇ AQI ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਐਤਵਾਰ ਨੂੰ ਵੀ ਮਾਹੌਲ ਖਰਾਬ ਸ਼੍ਰੇਣੀ ‘ਚ ਰਿਹਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *