ਆਪਣੀਆਂ ਧੀਆਂ ਨੂੰ ਬਾਹਰ ਭੇਜਣ ਤੋਂ ਪਹਿਲਾਂ ਪੰਜਾਬੀਓਂ ਜਰੂਰ ਸੁਣੋ ਇਸ ਕੁੜੀ ਦੀ ਗੱਲ

Uncategorized

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਇਰਾਕ ਵਿੱਚੋਂ ਵਾਪਸ ਆਈਆਂ ਲੜਕੀਆਂ ਨੇ ਆਪਣੀ ਹੱਡਬੀਤੀ ਸੁਣਾਉਂਦਿਆ ਦੱਸਿਆ ਉਨ੍ਹਾਂ ਨੂੰ ਇਰਾਕ ਵਿੱਚ ਟ੍ਰੈਵਲ ਏਜੰਟਾਂ ਨੇ ਵੇਚ ਦਿੱਤਾ ਸੀ।ਇਰਾਕ ਵਿੱਚ ਵਾਪਸ ਪਰਤੀਆਂ ਦੋ ਲੜਕੀਆਂ ਦੇ ਨਾਲ ਮਲੇਸ਼ੀਆਂ ਤੋਂ ਆਏ ਇੱਕ ਲੜਕਾ ਵੀ ਵਾਪਸ ਆਇਆ ਜਿਹੜਾ ਉਥੇ ਜੇਲ੍ਹ ਵਿੱਚ ਫਸਿਆ ਹੋਇਆ ਸੀ।ਇਰਾਕ ਵਿੱਚੋਂ ਆਈਆਂ ਇੰਨ੍ਹਾਂ ਪੀੜਤ ਲੜਕੀਆਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕੀਤਾ

 

ਜਿੰਨ੍ਹਾਂ ਦੇ ਕੀਤੇ ਉਪਰਾਲਿਆ ਸਦਕਾ ਉਹ ਮੁੜ ਆਪਣੇ ਘਰੀ ਪਰਤ ਸਕੀਆ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋ ਮੰਗ ਕੀਤੀ ਕਿ ਪੰਜਾਬ ਵਿੱਚ ਟ੍ਰੈਵਲ ਏਜੰਟਾਂ ਦਾ ਇੱਕ ਵੱਡਾ ਗਰੋਹ ਸਰਗਮ ਹੈ,ਜਿਸ ਨੂੰ ਕਾਬੂ ਕਰਨ ਦੀ ਸਖਤ ਲੋੜ ਹੈ।ਉਨ੍ਹਾਂ ਕਿਹਾ ਕਿ ਟ੍ਰੈਵਲ ਏਜੰਟ ਗਰੀਬ ਤੇ ਭੋਲੇ-ਭਾਲੇ ਲੋਕਾਂ ਨੂੰ ਠੱਗ ਰਹੇ ਹਨ ਅਤੇ ਉਨ੍ਹਾਂ ਦੀਆਂ ਨੌਜਵਾਨ ਲੜਕੀਆਂ ਨੂੰ ਖਾੜੀ ਦੇਸ਼ਾਂ ਵਿੱਚ ਲਿਜਾ ਕੇ ਵੇਚ ਰਹੇ ਹਨ।

ਇਰਾਕ ਵਿੱਚੋਂ ਵਾਪਸ ਆਈਆਂ ਦੋਵੇਂ ਲੜਕੀਆਂ ਨੇ ਦੱਸਿਆ ਕਿ ਉਹ 10 ਜੁਲਾਈ ਨੂੰ ਇਰਾਕ ਗਈਆਂ ਸਨ ਤੇ ਉਨ੍ਹਾਂ ਨੂੰ ਫਗਵਾੜਾ ਦੀ ਰਹਿਣ ਵਾਲੀ ਮਨਦੀਪ ਕੌਰ ਨਾਂਅ ਦੀ ਟ੍ਰੈਵਲ ਏਜੰਟ ਨੇ 80-80 ਹਾਜ਼ਰ ਲੈਕੇ ਪਹਿਲਾ ਦੁਬਈ ਭੇਜਿਆ ਤੇ ਉਥੋਂ 8 ਘੰਟੇ ਏਅਰਪੋਰਟ ‘ਤੇ ਰੁਕਣ ਤੋਂ ਬਾਅਦ ਉਨ੍ਹਾਂ ਨੂੰ ਇਰਾਕ ਭੇਜ ਦਿੱਤਾ।ਪੀੜਤ ਲੜਕੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਉਥੇ ਜਾ ਕੇ ਪਤਾ ਲੱਗਾ ਕਿ ਉਨ੍ਹਾਂ ਤਾਂ ਵੇਚ ਦਿੱਤਾ ਗਿਆ ਸੀ। ਉਨ੍ਹਾਂ ਕੋਲੋ ਦੇਰ ਰਾਤ ਤੱਕ ਕੰਮ ਕਰਵਾਇਆ ਜਾਂਦਾ ਸੀ ਤੇ ਕੰਮ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਦੀ ਕੁਟਮਾਰ ਵੀ ਕੀਤੀ ਜਾਂਦੀ ਸੀ ।

ਜਿਹੜੀਆਂ ਲੜਕੀਆਂ ਮਨਾ ਕਰਦੀਆਂ ਸਨ ਉਨ੍ਹਾਂ ਨੂੰ ਨਿਰਵਸਤਰ ਕਰਕੇ ਬਾਥਰੂਮਾਂ ਵਿੱਚ ਬੰਦ ਕਰ ਦਿੱਤਾ ਜਾਂਦਾ ਸੀ । ਪੀੜਤ ਲੜਕੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਰਾਕ ਭੇਜਣ ਸਮੇਂ ਟ੍ਰੈਵਲ ਏਜੰਟ ਨੇ ਕਿਹਾ ਸੀ ਕਿ ਰੈਸਟੋਰੈਂਟ ਵਿੱਚ ਕੰਮ ‘ਤੇ ਲਾਇਆ ਜਾਵੇਗਾ ਤੇ 50 ਹਾਜ਼ਰ ਮਹੀਨੇ ਦੀ ਤਨਖਾਹ ਦਾ ਲਾਰਾ ਲਾਇਆ ਗਿਆ ਸੀ । ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੂੰ ਅਪੀਲ ਕੀਤੀ ਕਿ ਟ੍ਰੈਵਲ ਏਜੰਟਾਂ ਵਿਰੁੱਧ ਸਖ਼ਤੀ ਨਾਲ ਨਿੱਜਠਿਆ ਜਾਵੇ ਤਾਂ ਜੋ ਭੋਲੇ ਭਾਲੇ ਲੋਕਾਂ ਨੂੰ ਠੱਗੀ ਤੋਂ ਬਚਾਇਆ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *