Babbu Maan ਦੇ ਚੱਲਦੇ Show ‘ਚ ਪੈ ਗਿਆ ਭੜਥੂ I ਮੌਕੇ ਦੀ ਵੀਡੀਓ ਆਈ ਸਾਹਮਣੇ

By Bneews Jan 29, 2024

ਜ਼ਿਲ੍ਹਾ ਬਠਿੰਡਾ ਦੇ ਇਕ ਨਿੱਜੀ ਇੰਸਟੀਚਿਊਟ ਵਿਚ ਪੰਜਾਬੀ ਗਇਕ ਬੱਬੂ ਮਾਨ ਦੇ ਲਾਈਵ ਸ਼ੋਅ ਦੌਰਾਨ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਨੌਜਵਾਨਾਂ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਮਗਰੋਂ 35-40 ਨੌਜਵਾਨਾਂ ਨੇ ਦੋ ਨੌਜਵਾਨਾਂ ‘ਤੇ ਜਾਨਲੇਵਾ ਹਮਲਾ ਕਰ ਦਿਤਾ। ਇਸ ਹਮਲੇ ‘ਚ ਦੋਵੇਂ ਗੰਭੀਰ ਜ਼ਖਮੀ ਹੋ ਗਏ। ਇਸ ਦੌਰਾਨ ਪਰਵਾਰ ਦੀਆਂ ਔਰਤਾਂ ਨੂੰ ਵੀ ਸੱਟਾਂ ਲੱਗਣ ਦੀ ਖ਼ਬਰ ਹੈ।

ਜ਼ਖ਼ਮੀ ਨੌਜਵਾਨਾਂ ਨੂੰ ਗੰਭੀਰ ਹਾਲਤ ਵਿਚ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿਥੇ ਪੁਲਿਸ ਨੇ ਉਨ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।ਜਾਣਕਾਰੀ ਅਨੁਸਾਰ ਹਸਪਤਾਲ ‘ਚ ਦਾਖਲ ਹਰਪ੍ਰੀਤ ਸਿੰਘ ਨੇ ਦਸਿਆ ਕਿ ਉਹ ਅਪਣੀ ਪਤਨੀ, ਬੱਚਿਆਂ ਅਤੇ ਸਾਲੀ ਨਾਲ ਬਾਬਾ ਫਰੀਦ ਕਾਲਜ ‘ਚ ਚੱਲ ਰਹੇ ਗਾਇਕ ਬੱਬੂ ਮਾਨ ਦੇ ਪ੍ਰੋਗਰਾਮ ‘ਚ ਸ਼ਾਮਲ ਹੋਣ ਗਿਆ ਸੀ। ਜਦੋਂ ਉਹ ਸ਼ਾਮ ਕਰੀਬ 4.30 ਵਜੇ ਅੰਦਰ ਦਾਖਲ ਹੋਏ ਤਾਂ ਕੁੱਝ ਨੌਜਵਾਨ ਹੰਗਾਮਾ ਕਰ ਰਹੇ ਸਨ।

ਉਨ੍ਹਾਂ ਨੇ ਉਸ ਦੀ ਪਤਨੀ ਅਤੇ ਸਾਲੀ ਨੂੰ ਲੈ ਕੇ ਗਲਤ ਟਿੱਪਣੀਆਂ ਕੀਤੀਆਂ, ਜਿਸ ਦਾ ਉਸ ਨੇ ਵਿਰੋਧ ਕੀਤਾ। ਇਸ ਦੌਰਾਨ ਮੁਲਜ਼ਮਾਂ ਨੇ ਇਨ੍ਹਾਂ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ, ਇਸ ਦੌਰਾਨ ਕਿਸੇ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਮੁਲਜ਼ਮ ਨੌਜਵਾਨਾਂ ਨੂੰ ਜ਼ਖਮੀ ਕਰਨ ਤੋਂ ਬਾਅਦ ਫਰਾਰ ਹੋ ਗਏ।ਹਰਪ੍ਰੀਤ ਨੇ ਕਿਹਾ ਕਿ ਮੌਕੇ ‘ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਕੋਈ ਮਦਦ ਨਹੀਂ ਕੀਤੀ ਅਤੇ

ਉਥੇ ਮੌਜੂਦ ਲੋਕ ਵੀ ਵੀਡੀਉ ਬਣਾਉਂਦੇ ਰਹੇ। ਹਰਪ੍ਰੀਤ ਦੇ ਦੋਸਤ ਰਮਿੰਦਰ ਸਿੰਘ ਨੇ ਦਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਪਰਵਾਰ ‘ਤੇ ਕੁੱਝ ਲੋਕਾਂ ਨੇ ਹਮਲਾ ਕੀਤਾ ਹੈ ਤਾਂ ਉਹ ਮੌਕੇ ‘ਤੇ ਪਹੁੰਚੇ। ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਨੂੰ ਐਂਬੂਲੈਂਸ ਦੀ ਮਦਦ ਨਾਲ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪੀੜਤ ਪਰਵਾਰ ਦਾ ਕਹਿਣਾ ਹੈ ਕਿ ਇਹ ਸੱਭ ਇੰਸਟੀਚਿਊਟ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *