Bathinda ਦੇ ਦਰਜਨ ਜਵੈਲਰਾਂ ਨਾਲ ਧੋਖਾ, ਇਕ ਕਰੋੜ ਰੁਪਏ ਦਾ ਸੋਨਾ ਲੈ ਕੇ Bangali ਫਰਾਰ

By Bneews Nov 22, 2023

 ਬਠਿੰਡਾ ਦੇ ਇੱਕ ਦਰਜਨ ਤੋਂ ਉੱਤੇ ਜਵੈਲਰ ਦੇ ਕਾਰੋਬਾਰੀਆਂ ਦਾ ਕਰੀਬ ਇੱਕ ਕਰੋੜ ਰੁਪਏ ਦਾ ਸੋਨਾ ਚੋਰੀ ਹੋ ਗਿਆ। ਜਿਸ ਦੀ ਸ਼ਿਕਾਇਤ ਲਈ ਸੁਨਿਆਰੇ ਵੱਡੀ ਗਿਣਤੀ ਵਿੱਚ ਥਾਣਾ ਕੋਤਵਾਲੀ ਵਿਖੇ ਸ਼ਿਕਾਇਤ ਲੈਕੇ ਪਹੁੰਚੇ। ਇਸ ਦੌਰਾਨ ਸ਼ਿਕਾਇਤਕਰਤਾ ਜਵੈਲਰ ਸਮੂਹ ਦੇ ਪ੍ਰਧਾਨ ਨੇ ਦੱਸਿਆ ਕਿ ਇੱਕ ਪਿਛਲੇ ਕਈ ਸਾਲਾਂ ਤੋਂ ਉਹਨਾਂ ਦਾ ਕੰਮ ਕਰ ਰਹੇ ਬੰਗਾਲੀ ਕਾਰੀਗਰ ਵੱਲੋਂ ਇਸ ਕਰਤੂਤ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਦੇ ਖਿਲਾਫ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ।

 

 ਜਵੈਲਰ ਐਸੋਸੀਏਸ਼ਨ ਦੇ ਪ੍ਰਧਾਨ ਕਰਤਾਰ ਸਿੰਘ ਜੌੜਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਬਠਿੰਡਾ ਵਿੱਚ ਪਿਛਲੇ 12 ਸਾਲਾਂ ਤੋਂ ਬੰਗਾਲ ਦਾ ਰਹਿਣ ਵਾਲਾ ਕਾਰੀਗਰ ਜਵੈਲਰਸ ਨਾਲ ਕਾਰੋਬਾਰ ਕਰ ਰਿਹਾ ਸੀ। ਅੱਜ ਅਚਾਨਕ ਉਸ ਦੀ ਦੁਕਾਨ ਬੰਦ ਪਾਈ ਗਈ ਅਤੇ ਜਦੋਂ ਉਸ ਦੇ ਘਰ ਜਾ ਕੇ ਪਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਉਹ ਪਰਿਵਾਰ ਸਮੇਤ ਫਰਾਰ ਹੋ ਗਿਆ ਹੈ।ਉਹਨਾਂ ਦੱਸਿਆ ਕਿ ਕਰੀਬ 15 ਜਵੈਲਰਸ ਦਾ ਇਸ ਕਾਰੀਗਰ ਕੋਲ ਸੋਣਾ ਪਿਆ ਸੀ, ਜੋ ਕਿ ਇਸ ਕਾਰੀਗਰ ਤੋਂ ਬਣਵਾਇਆ ਜਾਣਾ ਸੀ।
ਜਿਸ ਦੀ ਕੀਮਤ ਕਰੀਬ ਇਕ ਕਰੋੜ ਰੁਪਏ ਹੈ। ਇਸ ਫਰਾਰ ਕਾਰੀਗਰ ਖਿਲਾਫ ਕਾਨੂੰਨੀ ਕਾਰਵਾਈ ਕਰਾਉਣ ਲਈ ਉਹ ਪੁਲਿਸ ਅਧਿਕਾਰੀਆਂ ਪਾਸ ਪਹੁੰਚੇ ਹਨ। ਪੁਲਿਸ ਅਧਿਕਾਰੀਆਂ ਵੱਲੋਂ ਉਨਾਂ ਦੀ ਸ਼ਿਕਾਇਤ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਟੀਮਾਂ ਦਾ ਗਠਨ ਕਰਕੇ ਫਰਾਰ ਬੰਗਾਲੀ ਕਾਰੀਗਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।ਪੁਲਿਸ ਅਧਿਕਾਰੀਆਂ ਮੁਤਾਬਿਕ ਫਿਲਹਾਲ ਇਹ ਨਹੀਂ ਪਤਾ ਲੱਗ ਸਕਿਆ ਕਿ ਕਿੰਨੇ ਦੁਕਾਨਦਾਰਾਂ ਨਾਲ ਠੱਗੀ ਮਾਰੀ ਗਈ ਹੈ ਅਤੇ ਇਸ ਕਾਰੀਗਰ ਦੇ ਨਾਲ ਹੋਰ ਕਿੰਨੇ ਲੋਕ ਹਨ । ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਕੋਤਵਾਲੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *