Bus Driver ਤੇ ਆਟੋ ਚਾਲਕ ਹੋਏ ਛਿੱਤਰੋ ਛਿੱਤਰੀ, ਆਟੋ ਚਾਲਕ ਦੇ ਪਾੜ ਦਿੱਤੇ ਕੱਪੜੇ

By Bneews Sep 7, 2023

ਜ਼ਿਲ੍ਹੇ ਦੇ ਬੱਸ ਸਟੈਂਡ ਰਾਮ ਤਲਾਈ ਚੌਕ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਦੇ ਨਾਲ ਇੱਕ ਆਟੋ ਦੀ ਮਾਮੂਲੀ ਜਿਹੀ ਟੱਕਰ ਹੋ ਗਈ। ਇਸ ਟੱਕਰ ਤੋਂ ਬਾਅਦ ਆਟੋ ਚਾਲਕ ਦੀ ਕੁੱਟਮਾਰ ਬੱਸ ਚਾਲਕ ਨੇ ਕਰਨੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਆਟੋ ਚਾਲਕ ਨੂੰ ਰੋਡਵੇਜ਼ ਦੇ ਚਾਲਕ ਨੇ ਸਾਥੀਆਂ ਨਾਲ ਮਿਲ ਕੇ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਦੇ ਕੱਪੜੇ ਵੀ ਪਾੜ ਦਿੱਤੇ। ਆਟੋ ਚਾਲਕ ਨੂੰ ਸਥਾਨਕਵਾਸੀਆਂ ਨੇ ਜੱਦੋ-ਜਹਿਦ ਤੋਂ ਬਾਅਦ ਕੁੱਟਮਾਰ ਕਰ ਰਹੇ ਲੋਕਾਂ ਤੋਂ ਬਚਾਇਆ ਗਿਆ।

ਇਸ ਸੰਬਧੀ ਪੀੜਤ ਆਟੋ ਚਾਲਕ ਨੇ ਦੱਸਿਆ ਕਿ ਉਸ ਦਾ ਆਟੋ ਬੱਸ ਨਾਲ ਥੋੜ੍ਹਾ ਜਿਹਾ ਟਕਰਾ ਗਿਆ ਅਤੇ ਇਸ ਤੋਂ ਬਾਅਦ ਪੰਜਾਬ ਰੋਡਵੇਜ਼ ਦੇ ਬੱਸ ਡਰਾਇਵਰ ਅਤੇ ਉਸ ਦੇ ਲਗਭਗ ਦਸ ਦੇ ਕਰੀਬ ਸਾਥੀਆਂ ਵੱਲੋ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਮੌਕੇ ਉੱਤੇ ਮੌਜੂਦ ਲੋਕਾਂ ਵੱਲੋਂ ਉਸ ਦੀ ਜਾਨ ਬਚਾਈ ਗਈ ਹੈ। ਇਸ ਤੋਂ ਬਾਅਦ ਪੀੜਤ ਆਟੋ ਚਾਲਕ ਦੇ ਸਾਥੀਆਂ ਨੇ ਕੁੱਟਮਾਰ ਦਾ ਵਿਰੋਧ ਕਰਦਿਆਂ ਰੋਡ ਵਿੱਚ ਜ਼ਬਰਦਸਤ ਹੰਗਾਮਾ ਕੀਤਾ। ਪੁਲਿਸ ਭੜਕੇ ਹੋਏ ਆਟੋ ਚਾਲਕ ਦੇ ਸਾਥੀਆਂ ਨੂੰ ਸ਼ਾਂਤ ਕਰਵਾਉਣ ਲਈ ਪੂਰੀ ਕੋਸ਼ਿਸ਼ ਕਰਦੀ ਨਜ਼ਰ ਆਈ। ਆਟੋ ਚਾਲਕ ਦੇ ਸਾਥੀਆਂ ਨੇ ਪੰਜਾਬ ਰੋਡਵੇਜ਼ ਦੇ ਡਰਾਈਵਰ ਅਤੇ ਉਸ ਦੇ ਸਾਥੀਆਂ ਉੱਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਅਤੇ ਜੇਕਰ ਮੰਗ ਪੂਰੀ ਨਹੀਂ ਹੋਈ ਤਾਂ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਵੀ ਦਿੱਤੀ।

ਮੌਕੇ ਡਿਉਟੀ ਉੱਤੇ ਮੌਜੂਦ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਇਸ ਘਟਨਾ ਦੇ ਚਲਦੇ ਸੜਕ ਉੱਤੇ ਕਾਫੀ ਜਾਮ ਲੱਗਿਆ ਸੀ। ਫਿਲਹਾਲ ਪੁਲਿਸ ਵੱਲੋਂ ਦੋਵਾਂ ਧਿਰਾਂ ਨੂੰ ਬੱਸ ਸਟੈਂਡ ਚੋਕੀ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁੱਟਮਾਰ ਕਰਨ ਵਾਲੇ ਮੁਲਜ਼ਮ ਬੱਸ ਚਾਲਕ ਨੂੰ ਸਮੇਤ ਬੱਸ ਥਾਣੇ ਵਿੱਚ ਭੇਜ ਦਿੱਤਾ ਗਿਆ। ਪੁਲਿਸ ਮੁਤਾਬਿਕ ਕਾਨੂੰਨ ਦੇ ਹਿਸਾਬ ਨਾਲ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *