31 ਜੁਲਾਈ ਨੂੰ ਨਿਊ ਚੰਡੀਗੜ੍ਹ ਟੈਕਸੀ ਚਾਲਕ ਦਾ ਤੇਜ਼ਧਾਰ ਹ ਥਿਆਰਾਂ ਨਾਲ ਕ ਤਲ ਮਾਮਲੇ ਵਿੱਚ ਪੁਲਿਸ ਲਗਾਤਾਰ ਟੀਮਾਂ ਬਣਾ ਕੇ ਕਾ ਤਲ ਨੂੰ ਲੱਭਣ ਵਿੱਚ ਲੱਗੀਆਂ ਹੋਈਆਂ ਸਨ। ਇਸ ਦਰਮਿਆਨ ਮੁੱਲਾਂਪੁਰ ਗਰੀਬਦਾਸ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਟੈਕਸੀ ਚਾਲਕ ਦੇ ਕਾ ਤਲ ਨੂੰ ਗ੍ਰਿਫ ਤਾਰ ਕਰ ਲਿਆ ਹੈ। ਮੁਲਜ਼ਮ ਮਾਨਸਾ ਜ਼ਿਲ੍ਹੇ ਦੇ ਇੱਕ ਪਿੰਡ ਦਾ ਰਹਿਣ ਵਾਲਾ ਹੈ। ਮੁਲਜ਼ਮ ਨੇ ਸੈਕਟਰ 43 ਬੱਸ ਸਟੈਂਡ ਤੋਂ ਟੈਕਸੀ ਬੁੱਕ ਕਰਕੇ ਟੈਕਸੀ ਨੂੰ ਲੁੱਟਣ ਦਾ ਇਰਾਦਾ ਬਣਾਇਆ ਸੀ
ਜਿਸ ਨੇ ਟੈਕਸੀ ਚਾਲਕ ਨਾਲ ਹੱਥੋਪਾਈ ਕੀਤੀ ਤੇ ਬਾਅਦ ਵਿੱਚ ਮੁਲਜ਼ਮ ਨੇ ਟੈਕਸੀ ਡਰਾਈਵਰ ਉਪਰ ਤੇਜ਼ਧਾਰ ਹ ਥਿਆਰ ਨਾਲ ਹ ਮਲਾ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਉਪਰ ਪਹਿਲਾਂ ਵੀ ਦੋ ਮਾਮਲੇ ਦਰਜ ਹਨ। ਇਸ ਨੂੰ ਲੈਕੇ ਮਾਣਯੋਗ ਅਦਾਲਤ ਨੇ ਮੁਲਜ਼ਮ ਦਾ 3 ਦਿਨਾਂ ਦਾ ਰਿਮਾਂਡ ਦਿੱਤਾ ਹੈ। ਪੁਲਿਸ ਨੂੰ ਮੁਲਜ਼ਮ ਕੋਲੋਂ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ। ਕਾਬਿਲੇਗੌਰ ਹੈ ਕਿ ਕੈਬ ਡਰਾਈਵਰ ਦੀ ਹੱ ਤਿਆ ਮਗਰੋਂ ਆਪਣੀ ਸੁਰੱਖਿਆ ਤੇ ਹੋਰ ਮੰਗਾਂ ਨੂੰ ਲੈਕੇ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਦੇ ਕੈਬ ਡਰਾਈਵਰ ਅਣਮਿੱਥੇ ਸਮੇਂ ਲਈ 10 ਅਗਸਤ ਤੋਂ ਸੈਕਟਰ 25 ‘ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ। ਸੋਮਵਾਰ ਨੂੰ ਇਥੇ ਇਕੱਤਰ ਹੋਏ ਕੈਬ ਤੇ ਆਟੋ ਡਰਾਈਵਰ ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ
ਕਿ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤਾਂ ਦੇਣ ਵਾਲੀਆਂ ਕੈਬ ਕੰਪਨੀਆਂ ਓਲਾ, ਉਬਰ ਤੇ ਇਨ ਡਰਾਈਵਰ ਕੰਪਨੀਆਂ ਦੇ ਡਰਾਈਵਰ ਇਸ ਸਮੇਂ ਅਸੁਰੱਖਿਆ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠਣ ਲਈ ਮਜਬੂਰ ਹਨ। ਯੂਨੀਅਨ ਦਾ ਕਹਿਣਾ ਹੈ ਕਿ ਕੰਪਨੀਆਂ ਵੱਲੋਂ ਟੈਕਸ, ਕਮਿਸ਼ਨ, ਕਿਰਾਏ ਤੇ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਨਾਲ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਿਸ ਕਾਰਨ ਅਨੇਕਾਂ ਡਰਾਈਵਰ ਕਰਜ਼ੇ ਦੀ ਮਾਰ ਹੇਠ ਹਨ ਤੇ ਅਨੇਕਾਂ ਹੀ ਇਸ ਪਰੇਸ਼ਾਨੀ ਕਾਰਨ ਆਪਣੀ ਜਾਨਾਂ ਗੁਆ ਚੁੱਕੇ ਹਨ। ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਸਮੇਤ ਟ੍ਰਾਈਸਿਟੀ ਦੀ ਵੱਖ-ਵੱਖ ਕੈਬ ਤੇ ਆਟੋ ਯੂਨੀਅਨਾਂ ਵੱਲੋਂ ਕੈਬ ਆਟੋ ਯੂਨੀਅਨ ਫਰੰਟ ਦੇ ਬੈਨਰ ਥੱਲੇ ਹੜਤਾਲ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ