ਪੰਜਾਬ ਦੇ ਮਰਹੁਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗਿੱਪੀ ਗਰੇਵਾਲ ਦੇ ਘਰ ‘ਤੇ ਹੋਈ ਫਾਇਰਿੰਗ ਅਤੇ ਲਾਰੈਂਸ ਬਿਸ਼ਨੋਈ ਮਾਮਲੇ ਵਿੱਚ ਸਰਕਾਰ ‘ਤੇ ਸਵਾਲ ਚੁੱਕੇ ਹਨ।
ਉਨ੍ਹਾਂ ਕਿਹਾ ਹੈ ਕਿ ਜੋ ਹਾਲਤ ਅੱਜ ਪੰਜਾਬੀ ਇੰਡਸਟਰੀ ਤੇ ਗਾਇਕਾਂ ਦੀ ਹੈ, ਇਸ ਬਾਰੇ ਅਸੀਂ 5 ਸਾਲ ਪਹਿਲਾਂ ਹੀ ਬੁਹਤ ਰੌਲਾ ਪਾਇਆ ਸੀ ਕਿ ਇੱਕ ਦਿਨ ਸਭ ਦੀ ਵਾਰੀ ਆਵੇਗੀ, ਪਰ ਕੋਈ ਨਹੀਂ ਸੀ ਬੋਲਿਆ।(Sidhu moosewala father on Gippy Grewal) ਬਲਕੌਰ ਸਿੰਘ ਨੇ ਅੱਜ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੂੰ ਸੰਬੋਧਨ ਕੀਤਾ
ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਹਰ ਐਤਵਾਰ ਨੂੰ ਵੱਡੀ ਗਿਣਤੀ ਵਿੱਚ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੁੰਹਚੇ। ਇਸ ਮੌਕੇ ਇੱਕ ਵਾਰ ਫਿਰ ਤੋਂ ਪਿਤਾ ਬਲਕੌਰ ਸਿੰਘ ਨੇ ਜਿਥੇ ਪੁੱਤ ਨੁੰ ਇਨਸਾਫ ਦਵਾਉਣ ਲਈ ਅਵਾਜ਼ ਚੁੱਕੀ, ਉਥੇ ਹੀ ਉਹਨਾਂ ਨੇ ਗਿੱਪੀ ਗਰੇਵਾਲ ਦੇ ਕੈਨੇਡਾ ਸਥਿਤ ਘਰ ਫਾਇਰਿੰਗ ਹੋਣ ‘ਤੇ ਲਾਰੈਂਸ ਬਿਸ਼ਨੋਈ ਵੱਲੋਂ ਜਿੰਮੇਵਾਰੀ ਲੈਣ ‘ਤੇ ਸਰਕਾਰ ਉਪਰ ਤਿੱਖਾ ਸ਼ਬਦੀ ਹਮਲਾ ਕੀਤਾ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ
ਕਿ ਅਗਲੇ ਹਫਤੇ ਦੇ ਵਿੱਚ ਦੋ ਪੇਸ਼ੀਆਂ ਆਉਣਗੀਆਂ। ਜਿਨਾਂ ਦੇ ਵਿੱਚ ਮਾਨਯੋਗ ਹਾਈਕੋਰਟ ਵੱਲੋਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਲਏ ਗਏ ਸੋ ਮਾਟੋ ਦੇ ਅਧੀਨ ਜੋ 28 ਨਵੰਬਰ ਨੂੰ ਪੇਸ਼ੀ ਹੈ। ਉਸ ਵਿੱਚ ਦੇਖਦੇ ਹਾਂ ਕਿ ਸਰਕਾਰਾਂ ਆਪਣਾ ਅਹਿਮ ਰੋਲ ਨਿਭਾਉਣਗੀਆਂ ਜਾਂ ਫਿਰ ਉਮੀਦ ਜੋ ਸਾਨੂੰ ਉਸ ਤੋਂ ਵੀ ਸਰਕਾਰ ਗਿਰ ਜਾਵੇਗੀ , ਉਹਨਾਂ ਕਿਹਾ ਕਿ ਜੋ ਸਰਕਾਰ ਵੱਲੋਂ ਸਿੱਟ ਦੀ ਰਿਪੋਰਟ ਦੇਣ ਦੀ ਗੱਲ ਕਹੀ ਜਾ ਰਹੀ ਹੈ ਅਜੇ ਤੱਕ ਕੋਈ ਅਫਸਰਾਂ ਦੀ ਮੀਟਿੰਗ ਨਹੀਂ ਹੋਈ ਅਤੇ ਨਾ ਹੀ ਇਹ ਪਤਾ ਲੱਗਾ ਹੈ
ਕਿ ਕਿਹੜੇ ਕਿਹੜੇ ਅਫਸਰ ਇਸ ਸਿੱਟ ਦੇ ਵਿੱਚ ਸ਼ਾਮਿਲ ਕੀਤੇ ਗਏ ਹਨ।ਉਹਨਾਂ ਕਿਹਾ ਕਿ ਸਾਨੂੰ ਨਹੀਂ ਲੱਗਦਾ ਕਿ ਜੋ ਸਾਡੇ ਵੱਲੋਂ ਚੁਣੇ ਗਏ ਨੁਮਾਇੰਦੇ ਸਾਡੇ ਹੱਕਾਂ ਦੀ ਗੱਲ ਕਰਦੇ ਨੇ, ਉਹਨਾਂ ਕਿਹਾ ਕਿ ਜੋ ਇਸ ਕੇਸ ਦੇ ਵਿੱਚ ਦੋਸ਼ੀ ਹੈ। ਉਸ ਨੂੰ ਕੋਈ ਸਜ਼ਾ ਨਹੀਂ ਦਿੱਤੀ ਗਈ ਉਹਨਾਂ ਕਿਹਾ ਕਿ ਸਰਕਾਰਾਂ ਵੱਲੋਂ ਅਜੇ ਤੱਕ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਨ ਸਬੰਧੀ ਕੋਈ ਵੀ ਰਿਪੋਰਟ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ ਉਨਾਂ ਗਿੱਪੀ ਗਰੇਵਾਲ ਦੇ ਕੈਨੇਡਾ ਵਿਖੇ ਹੋਏ ਘਰ ‘ਤੇ ਫਾਇਰਿੰਗ ਦੇ ਮਾਮਲੇ ਵਿੱਚ ਬੋਲਦੇ ਹੋਏ ਕਿਹਾ ਕਿ ਗਿੱਪੀ ਗਰੇਵਾਲ ਇੰਡੀਆ ਦੇ ਵਿੱਚ ਹਨ ਤੇ ਉਸ ਦੇ
ਘਰ ਵਿੱਚ ਫਾਇਰਿੰਗ ਕਿਉਂ ਕੀਤੀ ਗਈ। ਇਹ ਵੀ ਇੱਕ ਵੱਡਾ ਸਵਾਲ ਹੈ। ਕਿਉਂਕਿ ਸਰਕਾਰਾਂ ਇਸ ਪਾਸੇ ਧਿਆਨ ਨਹੀਂ ਦੇ ਰਹੀਆਂ ਜਿਸ ਕਾਰਨ ਹਰ ਦਿਨ ਅਜਿਹੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਾਡੇ ਸੋਸ਼ਲ ਮੀਡੀਆ ਤੇ ਵੀ ਸਰਕਾਰ ਵੱਲੋਂ ਨਿਗਾ ਰੱਖੀ ਜਾ ਰਹੀ ਹੈ ਕਿ ਅਤੇ ਸਾਡੇ ਖਾਲਿਸਤਾਨੀ ਦੇ ਨਾਲ ਸੰਬੰਧ ਬਣਾਉਣ ਲਈ ਨਿਗਾ ਰੱਖੀ ਜਾਂਦੀ ਹੈ ਜੋ ਕਿ ਅਤੀ ਨਿੰਦਣ ਯੋਗ ਹੈ ਉਹਨਾਂ ਕਿਹਾ ਕਿ ਸਿੱਧੂ ਮੂਸੇ ਵਾਲਾ ਉਨਾਂ ਦਾ ਪੁੱਤਰ ਅਜਿਹਾ ਗਾਇਕ ਸੀ ਜੋ ਕਰੋੜਾਂ ਰੁਪਏ ਸਰਕਾਰ ਨੂੰ ਟੈਕਸ ਦਿੰਦਾ ਸੀ ਪਰ ਸਰਕਾਰ ਨੇ ਉਸ ਦੀ ਜਾਨ ਮਾਲ ਦੀ ਕੋਈ ਸੁਰੱਖਿਆ ਨਹੀਂ ਕੀਤੀ ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ