High Voltage ਤਾਰਾਂ ਦੀ ਚਪੇਟ ‘ਚ ਆਇਆ ਵਿਅਕਤੀ, ਲੋਕਾਂ ਦੇ ਘਰਾਂ ਦੇ ਹਿੱਲੇ ਲੈਂਟਰ, ਫੂਕ ਗਏ TV ਤੇ ਫਰਿੱਜ਼

By Bneews Dec 2, 2023

ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਨਾਲ ਝੁਲਸਿਆ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਵਿਅਕਤੀ। ਮੌਕੇ ‘ਤੇ ਇਲਾਕਾ ਨਿਵਾਸੀਆਂ ਨੇ ਬੁਝਾਈ ਅੱਗ ਤੇ ਪਹੁੰਚਾਇਆ ਸਿਵਲ ਹਸਪਤਾਲ, ਕਈ ਘਰਾਂ ਦੇ ਬਿਜਲੀ ਉਪਕਰਨ ਵੀ ਨੁਕਸਾਨੇ ਗਏ। ਲੁਧਿਆਣਾ ਦੇ ਚੰਡੀਗੜ੍ਹ ਰੋਡ ਸਥਿਤ ਰਸੀਲਾ ਨਗਰ ਵਿੱਚ ਸਥਿਤ ਇੱਕ ਘਰ ਉੱਪਰ ਇਕ ਵਿਅਕਤੀ ਲੋਹੇ ਦੀ ਕਿਸੇ ਰਾਡ ਨਾਲ ਘਰਾਂ ਉਪਰੋਂ ਨਿਕਲਦੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨੂੰ ਛੂਹਣ ਕਾਰਨ ਹੋਏ

ਧਮਾਕੇ ਦੇ ਨਾਲ ਝੁਲਸ ਗਿਆ। ਧਮਾਕਾ ਇਨ੍ਹਾ ਜ਼ਬਰਦਸਤ ਸੀ ਕਿ ਲੋਕਾਂ ਦੇ ਮਕਾਨਾਂ ਵਿੱਚ ਤਰੇੜਾਂ ਆ ਗਈਆਂ ਅਤੇ ਲੈਂਟਰ ਵੀ ਤਿੜਕ ਕੇ ਹੇਠਾਂ ਡਿੱਗ ਗਏ। ਇਸ ਧਮਾਕੇ ਕਾਰਨ ਜਿੱਥੇ ਘਟਨਾ ਵਾਲੀ ਜਗ੍ਹਾ ‘ਤੇ ਅੱਗ ਲੱਗ ਗਈ, ਉੱਥੇ ਹੀ ਕਈ ਘਰਾਂ ਦਾ ਵੱਡੀ ਗਿਣਤੀ ‘ਚ ਸਮਾਨ ਵੀ ਨੁਕਸਾਨਿਆ ਗਿਆ ਹੈ।ਸਥਾਨਕ ਲੋਕਾਂ ਮੁਤਾਬਕ ਧਮਾਕੇ ਦੀ ਆਵਾਜ਼ ਸੁਣਦਿਆਂ ਹੀ ਉਹ ਬਾਹਰ ਨਿਕਲੇ ਅਤੇ ਪੀੜਤ ਬਲਾਸਟ ਤੋਂ ਬਾਅਦ ਅੱਗ ਨਾਲ ਝੁਲਸ ਰਿਹਾ ਸੀ।

ਉਹਨਾਂ ਨੇ ਤੁਰੰਤ ਅੱਗ ਨੂੰ ਬੁਝਾਇਆ ਅਤੇ ਉਸਨੂੰ ਸਿਵਲ ਹਸਪਤਾਲ ਲੈ ਕੇ ਆਏ। ਹਾਲਾਂਕਿ ਪੀੜਤ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਵੀ ਜਾ ਰਿਹਾ ਹੈ ਕਿ ਉਹ ਉਸ ਘਰ ਵਿੱਚ ਕਿਰਾਏ ‘ਤੇ ਰਹਿੰਦਾ ਸੀ ਅਤੇ ਦਿਮਾਗੀ ਤੌਰ ‘ਤੇ ਬਿਮਾਰ ਸੀ। ਇਸ ਹਾਦਸੇ ਕਾਰਨ ਕਈ ਘਰਾਂ ਅਤੇ ਦੁਕਾਨਾਂ ਦੇ ਬਿਜਲੀ ਉਪਕਰਣਾਂ ਸਣੇ ਛੱਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤਾਜਪੁਰ ਰੋਡ ਨੇੜੇ ਹੋਏ ਅਜਿਹੇ ਇੱਕ ਹਾਦਸੇ ਕਾਰਨ ਵੱਡੀ ਗਿਣਤੀ ਵਿੱਚ ਨੁਕਸਾਨ ਵਾਪਰਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *