Kabaddi player ‘ਤੇ ਹੋਇਆ ਜਾ.ਨਲੇਵਾ ਹ ਮਲਾ, Hospital ‘ਚ ਹੈ ਜ਼ੇਰੇ ਇਲਾਜ

By Bneews Aug 23, 2023

ਇਲਾਕੇ ਦੇ ਨਾਮੀ ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ ‘ਤੇ ਜਾਨਲੇਵਾ ਹਮ ਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਬੱਡੀ ਖਿਡਾਰੀ ਗੁਰਦੀਪ ਸਿੰਘ ਜਦੋਂ ਇੱਕ ਮਕੈਨਿਕ ਦੀ ਦੁਕਾਨ ‘ਤੇ ਆਪਣਾ ਮੋਟਰਸਾਈਕਲ ਠੀਕ ਕਰਵਾ ਰਿਹਾ ਸੀ, ਉਸ ਦੌਰਾਨ ਉਸ ਦੇ ਜਾਨਲੇਵਾ ਹ ਮਲਾ ਹੋਇਆ। ਜਾਣਕਾਰੀ ਮੁਤਾਬਕ ਹ ਮਲਾ ਦੋ ਭਰਾਵਾਂ ਵੱਲੋਂ ਕੀਤਾ ਗਿਆ ਹੈ। ਗੁਰਦੀਪ ਸਿੰਘ ਮੱਤਾ ਦੇ ਸਿਰ ‘ਤੇ ਕੁਲਹਾੜੀ ਨਾਲ ਵਾਰ ਕੀਤਾ ਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਹਮ ਲਾ ਕਰਨ ਵਾਲਿਆਂ ਵਿਚੋਂ ਇੱਕ ਵਿਅਕਤੀ ਵੀ ਹਸਪਤਾਲ ‘ਚ ਦਾਖ਼ਲ ਹੈ ਅਤੇ ਉਸ ਨੇ ਮੱਤਾ ਤੇ ਆਪਣੇ ਇਕ ਸਾਥੀ ਨਾਲ ਮਿਲ ਕੇ ਉਸ ‘ਤੇ ਹਮ ਲਾ ਕਰਨ ਦਾ ਇਲਜ਼ਾਮ ਲਗਾਇਆ ਹੈ।

ਮਾਮਲਾ ਹਲਕਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ ਦੀ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਕਹਾ ਸੁਣੀ ਹੋ ਗਈ ਸੀ, ਜੋ ਕਿ ਪਿੰਡ ਵਾਲਿਆਂ ਨੇ ਵਿੱਚ ਪੈ ਕੇ ਗੱਲ ਨੂੰ ਰਫ਼ਾ-ਦਫ਼ਾ ਕਰ ਦਿੱਤਾ ਸੀ ਪਰ ਅਗਲੇ ਦਿਨ ਜਦੋਂ ਗੁਰਦੀਪ ਆਪਣੇ ਪਿੰਡ ਦੇ ਅੱਡੇ ‘ਤੇ ਇੱਕ ਦੁਕਾਨ ‘ਤੇ ਆਪਣਾ ਮੋਟਰਸਾਈਕਲ ਠੀਕ ਕਰਵਾ ਰਿਹਾ ਸੀ ਤਾਂ ਉੱਥੇ ਹੀ ਦੂਜੀ ਧਿਰ ਵੱਲੋਂ ਉਸ ਉੱਤੇ ਤੇਜ਼ ਤਾਰ ਹਥਿਆਰਾਂ ਨਾਲ ਹ ਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਥੋਂ ਉਸਨੇ ਭੱਜ ਕੇ ਆਪਣੀ ਜਾਨ ਬਚਾਈ।

ਇਸ ਦੌਰਾਨ ਮੌਕੇ ‘ਤੇ ਮੌਜੂਦ ਦੁਕਾਨਦਾਰਾ ਅਤੇ ਜ਼ਖ਼ਮੀ ਗੁਰਦੀਪ ਸਿੰਘ ਮੱਤਾ ਨੇ ਦੱਸਿਆ ਕਿ ਉਹ ਮੋਟਰ ਸਾਈਕਲ ਠੀਕ ਕਰਵਾ ਰਿਹਾ ਸੀ, ਦੋਵੇਂ ਭਰਾਵਾਂ ਨੇ ਆ ਕੇ ਸਿੱਧਾ ਉਸ ਨੂੰ ਮਾਰਨਾ ਸ਼ੁਰੂ ਕਰ ਦਿੱਤਾ। ਉਸ ‘ਤੇ ਬੇਸਬਾਲਾਂ ਨਾਲ ਕਈ ਵਾਰ ਕੀਤੇ ਗਏ ਅਤੇ ਸਿਰ ‘ਤੇ ਕੁਲਹਾੜੀ ਮਾਰੀ ਗਈ ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਦੁਕਾਨਦਾਰਾਂ ਨੇ ਕਿਹਾ ਕਿ ਇਸ ਤਰ੍ਹਾਂ ਕਬੱਡੀ ਖਿਡਾਰੀ ‘ਤੇ ਹ ਮਲਾ ਕਰਨਾ ਬਹੁਤ ਹੀ ਮਾੜੀ ਗੱਲ ਹੈ। ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ ਵੱਲੋਂ ਵੀ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਉਥੇ ਹੀ ਜਦੋਂ ਹਸਪਤਾਲ ‘ਚ ਦਾਖ਼ਲ ਦੂਜੀ ਧਿਰ ਦੇ ਨੌਜਵਾਨ ਬਲਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਗੁਰਦੀਪ ਸਿੰਘ ਵਲੋਂ ਆਪਣੇ ਇੱਕ ਹੋਰ ਸਾਥੀ ਨਾਲ ਮਿਲ ਕੇ ਰਾਤ ਨੌ ਵਜੇ ਦੇ ਕਰੀਬ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹ ਮਲਾ ਕੀਤਾ ਗਿਆ ਹੈ। ਉੱਥੇ ਜਦੋਂ ਦੂਜੇ ਥਾਣਾ ਕਾਦੀਆਂ ਦੇ ਡੀਐੱਸਪੀ ਰਾਕੇਸ਼ ਕੱਕੜ ਨੇ ਦੱਸਿਆ ਕੀ ਗੁਰਦੀਪ ਸਿੰਘ ਮੱਤਾ ਕਬੱਡੀ ਖਿਲਾੜੀ ‘ਤੇ ਹਮ ਲਾ ਹੋਇਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ । ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਕਬੱਡੀ ਖਿਲਾੜੀ ‘ਤੇ ਲਗਾਤਾਰ ਹੋ ਰਹੇ ਹਮਲਿਆਂ ਦੇ ਬਾਰੇ ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਨਿੱਜੀ ਰੰਜ਼ਿਸ਼ ਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *