Kartarpur ’ਚ Engineer ਡਿੱਗਾ ਬੋਰਵੈਲ ’ਚ, Delhi–Amritsar–Katra Expressway ਦਾ ਚੱਲ ਰਿਹਾ ਸੀ ਕੰਮ

By Bneews Aug 14, 2023

ਜਲੰਧਰ ‘ਚ ਦਿੱਲੀ-ਕਟੜਾ ਐਕਸਪ੍ਰੈਸ ਵੇਅ ‘ਤੇ ਫਲਾਈਓਵਰ ਲਈ ਬਣਾਏ ਜਾ ਰਹੇ 80 ਫੁੱਟ ਡੂੰਘੇ ਬੋਰਵੈੱਲ ‘ਚ 21 ਘੰਟਿਆਂ ਤੋਂ ਫਸੇ ਹੋਏ ਇੰਜੀਨੀਅਰ ਨੂੰ ਬਾਹਰ ਕੱਢਣ ਲਈ ਜੱਦੋ-ਜਹਿਦ ਜਾਰੀ ਹੈ। ਐਤਵਾਰ ਸ਼ਾਮ ਤੱਕ NDRF ਦੀਆਂ ਟੀਮਾਂ ‘ਆਪ੍ਰੇਸ਼ਨ ਜ਼ਿੰਦਗੀ’ ਤਹਿਤ ਇੰਜੀਨੀਅਰ ਸੁਰੇਸ਼ ਕੁਮਾਰ ਨੂੰ ਬਚਾਉਣ ਵਿੱਚ ਲੱਗੀਆਂ ਹੋਈਆਂ ਹਨ। ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੀ ਉਸਾਰੀ ਦੌਰਾਨ ਕਰਤਾਰਪੁਰ-ਕਪੂਰਥਲਾ ਰੋਡ ‘ਤੇ ਪਿੰਡ ਬਸਰਾਮਪੁਰ ਵਿੱਚ ਪੁਲ ਲਈ ਬੋਰ ਕਰਨ ਸਮੇਂ ਫਸੀ ਕੰਸਟ੍ਰਕਸ਼ਨ ਕੰਪਨੀ ਦੀ ਬੋਰਿੰਗ ਮਸ਼ੀਨ ਨੂੰ ਹਟਾਉਣ ਲਈ

ਦੋ ਤਕਨੀਕੀ ਮਾਹਿਰਾਂ ਪਵਨ ਤੇ ਸੁਰੇਸ਼ ਨੂੰ ਦਿੱਲੀ ਤੋਂ ਬੁਲਾਇਆ ਗਿਆ ਸੀ। ਇਹ ਕੰਮ ਕਰ ਰਹੀ ਕੰਪਨੀ ਕੋਲ 25 ਸਾਲ ਦਾ ਤਜਰਬਾ ਸੀ ਤੇ ਟੈਕਨੀਕਲ ਕਰਮਚਾਰੀ ਪੂਰੇ ਬਚਾਅ ਉਪਕਰਨਾਂ ਨਾਲ ਲੈਸ ਬੋਰ ਵੇਲ ‘ਤੇ ਗਏ ਤਾਂ ਬੋਰ ਦੀ ਸਫ਼ਾਈ ਕਰਦੇ ਸਮੇਂ ਅਚਾਨਕ ਹੋਏ ਹਾਦਸੇ ‘ਚ ਕਰਮਚਾਰੀ ਸੁਰੇਸ਼ ਕਰੀਬ 20 ਮੀਟਰ ਹੇਠਾਂ ਫਸ ਗਿਆ। ਨੈਸ਼ਨਲ ਹਾਈਵੇਅ ਅਥਾਰਟੀ ਤੋਂ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ NDRF ਦੀ ਟੀਮ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ।

ਇਸ ਤੋਂ ਇਲਾਵਾ ਮਿੱਟੀ ਕੱਢਣ ਲਈ ਭਾਰੀ ਮਸ਼ੀਨਰੀ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ, ਇਸ ਨਾਲ ਹੀ ਸਿਹਤ ਵਿਭਾਗ ਵੱਲੋਂ ਐਂਬੂਲੈਂਸ ਤੇ ਮੈਡੀਕਲ ਟੀਮ ਵੀ ਤਾਇਨਾਤ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਲੰਧਰ ਜਸਬੀਰ ਸਿੰਘ ਸਮੁੱਚੇ ਬਚਾਅ ਕਾਰਜ ਦੀ ਨਿਗਰਾਨੀ ਕਰ ਰਹੇ ਹਨ। ਸਿਵਲ ਪੁਲਿਸ ਤੇ ਸਿਹਤ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਕਾਬਿਲੇਗੌਰ ਹੈ ਕਿ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਸੁਰੇਸ਼ ਮਸ਼ੀਨ ਦੀ ਮੁਰੰਮਤ ਕਰਨ ਲਈ ਬੋਰਵੈੱਲ ‘ਚ ਉਤਰਿਆ ਸੀ।

ਉਹ ਆਪਣੇ ਨਾਲ ਆਕਸੀਜਨ ਸਿਲੰਡਰ ਵੀ ਲੈ ਗਿਆ ਸੀ, ਜਦੋਂ ਉਹ ਉੱਪਰ ਆਉਣ ਲੱਗਾ ਤਾਂ ਮਿੱਟੀ ਉਸ ‘ਤੇ ਡਿੱਗ ਪਈ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਹੋਰ ਕਰਮਚਾਰੀਆਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।ਇਸ ਤੋਂ ਬਾਅਦ ਇੱਕ ਵਾਰ ਫਿਰ ਬੋਰਵੈੱਲ ਵਿੱਚ 40 ਫੁੱਟ ਤੋਂ ਜ਼ਿਆਦਾ ਮਿੱਟੀ ਡਿੱਗ ਗਈ। ਕਿਹਾ ਜਾ ਰਿਹਾ ਹੈ ਕਿ ਬੋਰ ਵਾਲੀ ਮਸ਼ੀਨ ‘ਚ ਕੁਝ ਖਰਾਬੀ ਸੀ, ਜਿਸ ਨੂੰ ਠੀਕ ਕਰਨ ਲਈ ਗਿਆ ਸੀ। ਇਸ ਦੌਰਾਨ ਸੇਫਟੀ ਬੈਲਟ ਨਾ ਲਗਾਉਣ ਕਾਰਨ ਉ਼ੱਥੇ ਫ਼ਸ ਗਿਆ। ਬੀਤੀ ਰਾਤ 8:30 ਤੋਂ 9 ਵਜੇ ਦੇ ਦਰਮਿਆਨ ਇਹ ਇੰਜੀਨੀਅਰ ਉੱਥੇ ਫ਼ਸ ਗਿਆ ਸੀ। ਘਟਨਾ ਤੋਂ ਤੁਰੰਤ ਬਾਅਦ ਦੇਰ ਰਾਤ ਐਨਡੀਆਰਐਫ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *