ਬੀਤੇ ਦਿਨੀਂ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਕਾਫੀ ਭੱਖ ਗਿਆ ਹੈ। ਹੁਣ ਇਕ ਔਰਤ ਵਿਨੀਤ ਕੌਰ ਵੱਲੋਂ ਕੁੱਲ੍ਹੜ ਪਿੱਜ਼ਾ ਦੇ ਬਾਹਰ ਜੋੜੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਦਰਅਸਲ ਜਲੰਧਰ ਦੇ ਖਾਂਬੜਾ ਚਰਚ ਦੇ ਪਾਸਟਰ ਅੰਕੁਰ ਨਰੂਲਾ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੀ ਵਿਨੀਤ ਕੌਰ ਨੇ ਹੁਣ ਅਸ਼ਲੀਲ ਵੀਡੀਓਜ਼ ਕਰਕੇ ਸੁਰਖੀਆਂ ‘ਚ ਰਹਿਣ ਵਾਲੇ ਕੁੱਲ੍ਹੜ ਪਿੱਜ਼ਾ ਜੋੜੇ ਖ਼ਿਲਾਫ਼ ਵੀ ਮੋਰਚਾ ਖੋਲ੍ਹ ਦਿੱਤਾ ਹੈ। ਵਿਨੀਤ ਕੌਰ ਹੱਥਾਂ ਵਿੱਚ ਤਖ਼ਤੀ ਲੈ ਕੇ ਕੁੱਲ੍ਹੜ ਪਿੱਜ਼ਾ ਦੇ ਬਾਹਰ ਆਈ ਅਤੇ ਉੱਥੇ ਹੰਗਾਮਾ ਕੀਤਾ।
ਇਸ ਦੇ ਨਾਲ ਹੀ ਕੁੱਲ੍ਹੜ ਪਿੱਜ਼ਾ ਮੁਰਦਾਬਾਦ ਦੇ ਨਾਅਰੇ ਵੀ ਲਗਾਏ। ਵਿਨੀਤ ਕੌਰ ਦਾ ਇਲਜ਼ਾਮ ਹੈ ਕਿ ਕੁੱਲ੍ਹੜ ਪਿੱਜ਼ਾ ਜੋੜੇ ਦੀ ਇਤਰਾਜ਼ਯੋਗ ਅਸ਼ਲੀਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਸ ਦੀ ਮਾਂ ਦਾ ਬਿਆਨ ਆਇਆ ਹੈ ਕਿ 70 ਫ਼ੀਸਦੀ ਔਰਤਾਂ ਅਜਿਹਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜੋੜੇ ਨੇ ਹੀ ਨਹੀਂ ਸਗੋਂ ਪਤੀ-ਪਤਨੀ ਦੇ ਪਰਿਵਾਰ ਵਾਲਿਆਂ ਨੇ ਵੀ ਆਪਣੀ ਸ਼ਰਮ ਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੂੰਹਾਂ-ਧੀਆਂ ਬਦਨਾਮ ਕੀਤਾ ਜਾ ਰਿਹਾ ਹੈ। ਕੁੱਲ੍ਹੜ ਪਿੱਜ਼ਾ ਜੋੜੇ ਦੀ ਮਾਂ ਦੱਸੇ ਕਿ ਕਿਹੜੇ 70
ਫ਼ੀਸਦੀ ਜੋੜੇ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਦੇ ਹਨ। ਵਿਨੀਤ ਕੌਰ ਨੇ ਕਿਹਾ ਕਿ ਵਾਇਰਲ ਵੀਡੀਓਜ਼ ਦਾ ਸਾਡੇ ਬੱਚਿਆਂ ‘ਤੇ ਗਲਤ ਅਸਰ ਪੈ ਰਿਹਾ ਹੈ। ਬੱਚੇ ਕੁੱਲ੍ਹੜ ਪਿੱਜ਼ਾ ਵਾਲਿਆਂ ਦਾ ਟੈਗ ਵੇਖ ਕੇ ਸਾਨੂੰ ਪੁੱਛ ਰਹੇ ਹਨ। ਉਨ੍ਹਾਂ ਕਿਹਾ ਕਿ ਕੀ ਸਹਿਜ ਅਰੋੜਾ ਨੂੰ ਜ਼ਰੂਰਤ ਸੀ ਅਜਿਹੀ ਵੀਡੀਓ ਬਣਾਉਣ ਦੀ, ਉਸ ਦੀ ਪਤਨੀ ਗੁਰਪ੍ਰੀਤ ਕੌਰ ਉਸ ਨੂੰ ਮਨ੍ਹਾ ਵੀ ਕਰ ਸਕਦੀ ਸੀ। ਉਸ ਨੇ ਕਿਹਾ ਕਿ ਹੁਣ ਗੁਰਪ੍ਰੀਤ ਕੌਰ ਨੂੰ ਵੀ ਸਾਹਮਣੇ ਆਉਣਾ ਚਾਹੀਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ