Panama ਦੇ ਜੰਗਲਾਂ ‘ਚ ਲਾਪਤਾ Punjabi ਨੌਜਵਾਨ

By Bneews Jan 12, 2024

ਵਿਦੇਸ਼ ਜਾਣ ਦੀ ਲਾਲਸਾ ‘ਚ ਕਈ ਨੌਜਵਾਨ ਅਕਸਰ ਅਪਣੇ ਸੁਪਨੇ ਪੂਰੇ ਕਰਨ ਲਈ ਗਲਤ ਰਾਹ ਚੁਣ ਲੈਂਦੇ ਹਨ। ਇਨ੍ਹੀਂ ਦਿਨੀਂ ਟ੍ਰੈਵਲ ਏਜੰਟਾਂ ਵਲੋਂ ਨੌਜਵਾਨਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਲੱਖਾਂ ਰੁਪਏ ਠੱਗਣ ਦੇ ਕਈ ਮਾਮਲੇ ਸਾਹਮਣੇ ਆਏ ਹਨ, ਅਜਿਹਾ ਹੀ ਇਕ ਮਾਮਲਾ ਪਠਾਨਕੋਟ ‘ਚ ਵੀ ਦੇਖਣ ਨੂੰ ਮਿਲਿਆ। ਇਥੋਂ ਦਾ ਇਕ ਨੌਜਵਾਨ ਜਗਮੀਤ ਸਿੰਘ ਡੌਂਕੀ ਲਗਾ ਕੇ ਅਮਰੀਕਾ ਗਿਆ ਸੀ ਪਰ ਪਨਾਮਾ ਦੇ ਜੰਗਲਾਂ ਵਿਚ ਹੀ ਗੁੰਮ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦੀ ਇਕ ਮਹੀਨੇ ਤੋਂ ਅਪਣੇ ਪ੍ਰਵਾਰ ਨਾਲ ਕੋਈ ਗੱਲ ਨਹੀਂ ਹੋਈ। ਇਸ ਮਗਰੋਂ ਪ੍ਰਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਚਲਦਿਆਂ ਪਠਾਨਕੋਟ ਪੁਲਿਸ ਨੇ ਦੋ ਲੋਕਾਂ ਵਿਰੁਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਉਨ੍ਹਾਂ ਦੇ ਲੜਕੇ ਨੇ ਐੱਮ.ਬੀ.ਏ. ਕੀਤੀ ਹੋਈ ਸੀ ਪਰ ਉਹ ਅਮਰੀਕਾ ਜਾਣਾ ਚਾਹੁੰਦਾ ਸੀ।

ਇਸ ਦੇ ਲਈ ਏਜੰਟ ਨਾਲ 45 ਲੱਖ ਰੁਪਏ ਵਿਚ ਗੱਲ ਹੋਈ ਸੀ ਅਤੇ ਉਨ੍ਹਾਂ ਨੇ 15 ਦਿਨ ਵਿਚ ਨੌਜਵਾਨ ਨੂੰ ਅਮਰੀਕਾ ਪਹੁੰਚਾਉਣ ਦਾ ਦਾਅਵਾ ਕੀਤਾ ਸੀ। ਅਜੇ ਏਜੰਟ ਨੂੰ 15 ਲੱਖ ਰੁਪਏ ਨਕਦ ਦਿਤੇ ਗਏ ਸਨ। ਪ੍ਰਵਾਰ ਨੇ ਦਸਿਆ ਕਿ ਨੌਜਵਾਨ ਦੀ ਆਖਰੀ ਲੋਕੇਸ਼ਨ ਕੋਲੰਬੀਆ ਦੀ ਟਰੇਸ ਹੋਈ ਹੈ। ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਸ ਤੋਂ ਅੱਗੇ ਪਨਾਮਾ ਦੇ ਜੰਗਲ ਹਨ ਤਾਂ ਉਨ੍ਹਾਂ ਨੇ ਏਜੰਟ ਨਾਲ ਗੱਲ ਕੀਤੀ ਕਿ ਉਸ ਨੂੰ ਇਸ ਰਾਹ ਜ਼ਰੀਏ ਨਾ ਭੇਜਿਆ ਜਾਵੇ।

ਇਸ ਤੋਂ ਬਾਅਦ ਨੌਜਵਾਨ ਪਨਾਮਾ ਦੇ ਜੰਗਲਾਂ ਵਿਚ ਗੁੰਮ ਹੋ ਗਿਆ। 19 ਦਸੰਬਰ 2023 ਤੋਂ ਬਾਅਦ ਜਗਮੀਤ ਦੀ ਪ੍ਰਵਾਰ ਨਾਲ ਗੱਲ ਨਹੀਂ ਹੋਈ।ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਪੀੜਤ ਪ੍ਰਵਾਰ ਨੇ ਕਿਹਾ ਕਿ ਉਹ ਵਿਦੇਸ਼ ਜਾਣ ਦੇ ਨਾਂਅ ‘ਤੇ ਟ੍ਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਣ ਤੋਂ ਬਚਣ ਅਤੇ ਅਪਣੇ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਕਰਨ। ਉਨ੍ਹਾਂ ਨੌਜਵਾਨਾਂ ਨੂੰ ਸੁਨੇਹਾ ਦਿਤਾ ਕਿ ਵਿਦੇਸ਼ ਜਾਣ ਦੀ ਬਜਾਏ ਅਪਣੀ ਧਰਤੀ ਉਤੇ ਰਹਿ ਕੇ ਮਿਹਨਤ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *