Pathankot ਸੁਜਾਨਪੁਰ ਰੋਡ ‘ਤੇ ਸਕੂਲ ਬੱਸ ਹੋਈ ਹਾਦਸਾਗ੍ਰਸਤ

By Bneews Nov 10, 2023

ਪਠਾਨਕੋਟ ਦੇ ਸੁਜਾਨਪੁਰ ਰੋਡ ਉਪਰ ਸਕੂਲ ਬੱਸ ਹਾਦਸਾਗ੍ਰਸਤ ਹੋ ਗਈ। ਬੱਸ ਦਾ ਟਾਇਰ ਖੱਡੇ ਵਿੱਚ ਡਿੱਗਣ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਰਾਹਗੀਰਾਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ। ਸੂਚਨਾ ਮਿਲਣ ਉਤੇ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੇ ਘਟਨਾ ਸਥਾਨ ਉਪਰ ਪੁੱਜ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।ਜਾਣਕਾਰੀ ਮੁਤਾਬਕ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸਕੂਲ ਬੱਸ ਨੰਬਰ ਪੀਬੀ 06 ਏ ਯੂ 0297 ਜੋ ਕਿ ਪਠਾਨਕੋਟ ਤੋਂ ਸੁਜਾਨਪੁਰ ਦੇ ਇੱਕ ਨਿੱਜੀ ਸਕੂਲ ਵਿੱਚ

 

ਜਾ ਰਹੀ ਸੀ ਕਿ ਜਿਵੇਂ ਹੀ ਬੱਸ ਸ਼ਾਸ਼ਤਰੀ ਨਗਰ ਪੁਲ ਤੋਂ ਥੋੜ੍ਹੀ ਅੱਗੇ ਪੁੱਜੀ ਤਾਂ ਬੱਸ ਡਰਾਈਵਰ ਨੇ ਤੇਜ਼ੀ ਨਾਲ ਕੱਟ ਮਾਰਿਆ ਤੇ ਬੱਸ ਦਾ ਟਾਇਰ ਸੜਕ ਕੰਢੇ ਬਣੇ ਹੋਏ ਇੱਕ ਖੱਡੇ ਵਿੱਚ ਡਿੱਗ ਜਾਣ ਕਰਕੇ ਪਲਟ ਗਈ। ਇਸ ਹਾਦਸੇ ਵਿੱਚ ਬੱਚਿਆਂ ਦੇ ਗੰਭੀਰ ਸੱਟਾਂ ਨਹੀਂ ਲੱਗੀਆਂ ਅਤੇ ਚਾਲਕ ਸਮੇਤ ਸਾਰੇ ਬੱਚਿਆਂ ਨੂੰ ਰਾਹਗੀਰਾਂ ਨੇ ਬੱਸ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ।ਸਥਾਨਕ ਲੋਕਾਂ ਮੁਤਾਬਕ ਬੱਸ ਵਿੱਚ ਸਕੂਲੀ ਬੱਚਿਆਂ ਨਾਲ ਭਰੀ ਹੋਈ ਸੀ। ਓਵਰਟੇਕ ਕਰਨ ਕਾਰਨ ਬੱਸ ਸੜਕ ਤੋਂ ਉਤਰ ਗਈ। ਲੋਕਾਂ ਨੇ ਇਹ ਵੀ ਦੱਸਿਆ ਕਿ ਸੜਕ ਦੇ ਨਾਲ-ਨਾਲ ਇੱਕ

ਨਹਿਰ ਵੀ ਵਗਦੀ ਹੈ, ਜੇਕਰ ਬੱਸ ਨਹਿਰ ਵੱਲ ਕਿਤੇ ਜਾ ਡਿੱਗੀ ਹੁੰਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਬੱਚਿਆਂ ਨੂੰ ਨਿੱਜੀ ਹਸਪਤਾਲਾਂ ‘ਚ ਦਾਖਲ ਕਰਵਾਇਆ। ਬੱਸ ‘ਤੇ ਨਾ ਤਾਂ ਸਕੂਲ ਦਾ ਨਾਂ ਅਤੇ ਨਾ ਹੀ ਐਮਰਜੈਂਸੀ ਦੀ ਸਥਿਤੀ ਵਿਚ ਸੰਪਰਕ ਕਰਨ ਲਈ ਨੰਬਰ ਲਿਖਿਆ ਗਿਆ ਸੀ। ਇਸ ਹਾਦਸੇ ‘ਚ 10 ਦੇ ਕਰੀਬ ਬੱਚੇ ਮਾਮੂਲੀ ਜ਼ਖ਼ਮੀ ਹੋ ਗਏ ਹਨ। ਜਦੋਂਕਿ ਬੱਸ ਵਿੱਚ 30 ਤੋਂ ਵੱਧ ਬੱਚੇ ਮੌਜੂਦ ਸਨ। ਪੁਲਿਸ ਨੇ ਬੱਸ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *