Sangrur ਤੋਂ ਬਾਅਦ Nakodar ਦੇ ਇੱਕ ਸਕੂਲ ਦੇ ਬੱਚੇ ਬਿਮਾਰ

By Bneews Dec 5, 2023

ਨਕੋਦਰ ਦੇ ਸੇਂਟ ਜੂਡਜ਼ ਕਾਨਵੈਂਟ ਸਕੂਲ ਦੇ 12 ਬੱਚੇ ਜ਼ਹਿਰੀਲਾ ਪਾਣੀ ਪੀਣ ਕਾਰਨ ਬੀਮਾਰ ਹੋ ਗਏ, ਜਿਸ ਮਗਰੋਂ ਉਨ੍ਹਾਂ ਨੂੰ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਸਾਰੇ ਬੱਚੇ 10ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀ ਹਨ।ਸੋਮਵਾਰ ਦੁਪਹਿਰ 2 ਵਜੇ ਦੇ ਕਰੀਬ ਸਕੂਲ ਦੇ ਅਧਿਆਪਕ ਬੱਚਿਆਂ ਨੂੰ ਨਕੋਦਰ ਦੇ ਕਮਲ ਹਸਪਤਾਲ ਲੈ ਕੇ ਗਏ, ਜਦੋਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਤਾਂ ਕੁੱਝ ਹੀ ਮਿੰਟਾਂ ’ਚ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪਹੁੰਚ ਗਏ।

ਹਸਪਤਾਲ ਦੇ ਡਾਕਟਰਾਂ ਨੇ ਤੁਰੰਤ ਬੱਚਿਆਂ ਦਾ ਇਲਾਜ ਸ਼ੁਰੂ ਕਰ ਦਿਤਾ। ਇਸ ਦੌਰਾਨ ਡਾਕਟਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਬੱਚਿਆਂ ਨੇ ਜ਼ਹਿਰੀਲਾ ਖਾਣਾ ਜਾਂ ਗੰਦਾ ਪਾਣੀ ਪੀ ਲਿਆ ਹੈ, ਜਿਸ ਕਾਰਨ ਫੂਡ ਪੁਆਇਜ਼ਨਿੰਗ ਹੋਈ ਹੈ।ਵਿਦਿਆਰਥੀਆਂ ਮੁਤਾਬਕ ਜਦੋਂ ਉਹ ਕਰੀਬ 11:30 ਵਜੇ ਗਰਾਊਂਡ ’ਚ ਖੇਡ ਰਹੇ ਸਨ ਤਾਂ ਸਾਰਿਆਂ ਨੇ ਗਰਾਊਂਡ ਦੇ ਕੋਲ ਲੱਗੇ ਵਾਟਰ ਕੂਲਰ ਤੋਂ ਪਾਣੀ ਪੀਤਾ। ਵਿਦਿਆਰਥੀਆਂ ਨੇ ਦਸਿਆ ਕਿ ਪਾਣੀ ਵਿਚੋਂ ਹਲਕੀ ਜਿਹੀ ਬਦਬੂ ਆ ਰਹੀ ਸੀ। ਪਾਣੀ ਪੀਣ ਉਪਰੰਤ ਪੇਟ ਵਿਚ ਦਰਦ ਹੋਣ ਲੱਗਿਆ ਅਤੇ ਉਲਟੀਆਂ ਆਉਣ ਲੱਗੀਆਂ ।

ਦੁਪਹਿਰ 2 ਵਜੇ ਦੇ ਕਰੀਬ ਜਦੋਂ ਸਾਰੇ ਵਿਦਿਆਰਥੀਆਂ ਦੀ ਹਾਲਤ ਗੰਭੀਰ ਹੋਣ ਲੱਗੀ ਤਾਂ ਉਨ੍ਹਾਂ ਨੂੰ ਤੁਰੰਤ ਸਕੂਲ ਦੇ ਨੇੜੇ ਸਥਿਤ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਫਿਲਹਾਲ ਬੱਚੇ ਖਤਰੇ ਤੋਂ ਬਾਹਰ ਹਨ।  ਦਸਿਆ ਜਾ ਰਿਹਾ ਹੈ ਕਿ ਸਕੂਲ ’ਚ ਜਿਹੜੇ ਵਾਟਰ ਕੂਲਰ ਤੋਂ ਬੱਚਿਆ ਨੇ ਪਾਣੀ ਪੀਤਾ ਉਸ ਦੀ ਹਾਲਤ ਤਰਸਯੋਗ ਹੈ। ਬੱਚਿਆਂ ਦੇ ਮਾਪਿਆਂ  ਦਾ ਕਹਿਣਾ ਹੈ ਕਿ ਸਕੂਲ ਦਾ ਪ੍ਰਸ਼ਾਸਨ ਬੱਚਿਆਂ ਲਈ ਬਹੁਤ ਹੀ ਜ਼ਿਆਦਾ ਲਾਪਰਵਾਹ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ mਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *