Spa center ਚੱਲ ਰਹੇ ਵਿਦੇਸ਼ੀ S*x Racket ਦਾ ਪਰਦਾਫਾਸ਼

By Bneews Oct 24, 2023

ਅੰਮ੍ਰਿਤਸਰ ਵਿੱਚ ਇੱਕ ਸਪਾ ਸੈਂਟਰ ਉਪਰ ਪੁਲਿਸ ਨੇ ਛਾਪੇਮਾਰੀ ਕਰਕੇ 18 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਨੇ ਸਪਾ ਸੈਂਟਰ ਦੀ ਆੜ ਵਿੱਚ ਚੱਲ ਰਹੇ ਵਿਦੇਸ਼ੀ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਵਿਦੇਸ਼ੀ ਲੜਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਜੋ ਕਿ ਸੈਕਸ ਰੈਕਟ ਦਾ ਧੰਦਾ ਕਰਦੀਆਂ ਸਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਣਜੀਤ ਐਵੇਨਿਊ ਇਲਾਕੇ ਵਿੱਚ ਸਪਾ ਸੈਂਟਰ ਦ ਆੜ ਵਿੱਚ ਸੈਕਸ ਰੈਕੇਟ ਚੱਲ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕਰਕੇ

10 ਗਾਹਕਾਂ ਦੇ ਸਮੇਤ ਇਨ੍ਹਾਂ ਵਿਦੇਸ਼ੀ ਲੜਕੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏਸੀਪੀ ਵਰਿੰਦਰ ਸਿੰਘ ਖੋਸਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਪਾ ਦਾ ਮਾਲਕ ਪੁਲਿਸ ਨੂੰ ਚਕਮਾ ਦੇ ਕੇ ਭੱਜ ਹੋ ਗਿਆ। ਫਿਲਹਾਲ ਰਣਜੀਤ ਐਵੀਨਿਊ ਥਾਣੇ ਦੀ ਪੁਲਿਸ ਨੇ ਐਫਆਈਆਰ ਵਿਚ ਦੇਹ ਵਪਾਰ ਦੇ ਨਾਲ-ਨਾਲ ਵਿਦੇਸ਼ੀ ਐਕਟ ਦੀ ਧਾਰਾ ਵੀ ਸ਼ਾਮਲ ਕੀਤੀ ਗਈ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਪੁਲਜਿੰਦਰ ਸਿੰਘ ਵਾਸੀ

ਹਨੂੰਮਾਨ ਚੌਕ ਗੁਰਦਾਸਪੁਰ, ਜਸਕਰਨ ਸਿੰਘ ਵਾਸੀ ਕਟੜਾ ਜੈਮਲ ਸਿੰਘ, ਜਤਿਨ ਧਰਨੀ ਵਾਸੀ ਖਾਸਾ, ਸੰਯਮ ਵਾਸੀ ਕ੍ਰਿਸ਼ਨਾ ਸਕੁਏਅਰ ਨੇੜੇ ਸੈਲੀਬ੍ਰੇਸ਼ਨ ਮਾਲ, ਸੁਨੀਲ ਮਸੀਹ ਵਾਸੀ ਗੁਰਦਾਸਪੁਰ ਦੇ ਪਿੰਡ ਨਵੀਂਪੁਰ, ਜਤਿੰਦਰ ਸਿੰਘ ਵਾਸੀ ਬਾਲਟੀਆਂ ਵਾਲੀ ਗਲੀ ਛੇਹਰਟਾ, ਅਕਾਸ਼ਦੀਪ ਸਿੰਘ ਵਾਸੀ ਕੱਲੇਵਾਲ ਪਿੰਡ ਲੋਪੋਕੇ, ਦਾਨਿਸ਼ਦੀਪ ਸਿੰਘ ਵਾਸੀ ਗ੍ਰੀਨ ਸਿਟੀ ਏਅਰਪੋਰਟ ਰੋਡ, ਸਾਗਰਦੀਪ ਸਿੰਘ ਵਾਸੀ ਆਜ਼ਾਦ ਨਗਰ ਸੁਲਤਾਨਵਿੰਡ ਰੋਡ,ਪ੍ਰਤਾਪ ਸਿੰਘ ਵਾਸੀ ਪਿੰਡ ਢੱਡਾ ਜ਼ਿਲ੍ਹਾ ਗੁਰਦਾਸਪੁਰ, ਅੰਗਰੇਜ਼ ਸਿੰਘ ਵਾਸੀ ਪਿੰਡ ਕੱਕਾ ਕੰਡਿਆਲਾ  ਵਜੋਂ ਦੱਸੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *