ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਲੁਧਿਆਣਾ ਤੋਂ ਟੈਕਸੀ ਲੈ ਕੇ ਬਠਿੰਡਾ ਦੇ ਸਪਾ ਸੈਂਟਰ ਪੁੱਜੀ ਇੱਕ ਲੜਕੀ ਨੇ ਸਪਾ ਸੈਂਟਰ ‘ਚ ਹੋਰ ਲੜਕੀਆਂ ਨਾਲ ਆਪਣੇ ਮੰਗੇਤਰ ਨੂੰ ਦੇਖਿਆ ਤਾਂ ਉੱਥੇ ਹੰਗਾਮਾ ਹੋ ਗਿਆ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਮਾਮਲਾ ਬਠਿੰਡਾ ਦੇ ਗੁੱਡਵਿਲ ਸਪਾ ਸੈਂਟਰ ‘ਚ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੀ ਰਹਿਣ ਵਾਲੀ ਇੱਕ ਲੜਕੀ ਨੂੰ ਉਸ ਦੇ ਮੰਗੇਤਰ ‘ਤੇ ਸ਼ੱਕ ਸੀ ਜਿਸ ਤੋਂ ਬਾਅਦ ਉਸ ਨੇ ਲੁਧਿਆਣਾ ਤੋਂ ਬਠਿੰਡਾ ਲਈ ਟੈਕਸੀ ਫੜ੍ਹੀ ਤੇ ਸਪਾ ਸੈਂਟਰ ‘ਚ ਜਦੋਂ ਉਸ ਨੇ ਆਪਣੇ ਮੰਗੇਤਰ ਨੂੰ ਲੜਕੀਆਂ ਨਾਲ ਦੇਖਿਆ ਤਾਂ ਉਸਨੇ ਗੁੱਸੇ ‘ਚ ਆ ਕੇ ਉਸ ਦੇ ਮੰਗੇਤਰ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ।
ਇਸ ਦੌਰਾਨ ਉਸ ਦੇ ਮੰਗੇਤਰ ਨੇ ਉਸਦੀ ਕੁੱਟਮਾਰ ਕਰਨੀ ਵੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਲੜਕੀ ਨੇ ਟੈਕਸੀ ਡਰਾਈਵਰ ਨੂੰ ਫੋਨ ਕੀਤਾ ਅਤੇ ਕਿਹਾ ਕਿ ਉਸ ਦਾ ਮੰਗੇਤਰ ਉਸ ਦੀ ਕੁੱਟਮਾਰ ਕਰ ਰਿਹਾ ਹੈ, ਤਾਂ ਮੁਹੱਲੇ ਦੇ ਲੋਕ ਉਸ ਨਾਲ ਸੈਂਟਰ ਪੁੱਜੇ ਅਤੇ ਉਸਨੂੰ ਬਚਾਇਆ। ਪੁਲਿਸ ਦੀ ਮਦਦ ਨਾਲ ਇਸ ਲੜਕੀ ਨੂੰ ਬਾਹਰ ਨਿਕਲਿਆ ਗਿਆ। ਦੱਸ ਦਈਏ ਕਿ ਬਠਿੰਡਾ ‘ਚ 12 ਤੋਂ ਵੱਧ ਸਪਾ ਸੈਂਟਰਾਂ ‘ਚ ਗਲਤ ਕਾਰੋਬਾਰ ਚੱਲ ਰਿਹਾ ਹੈ, ਜਿਨ੍ਹਾਂ ਦੀ ਪੁਲਿਸ ਵੱਲੋਂ ਸਮੇਂ-ਸਮੇਂ ‘ਤੇ ਚੈਕਿੰਗ ਕੀਤੀ ਜਾਂਦੀ ਹੈ ਪਰ ਕਿਸੇ ਦੇ ਖਿਲਾਫ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ।
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਰਹਿਣ ਵਾਲੀ ਇਸ ਲੜਕੀ ਨੂੰ ਸ਼ੱਕ ਸੀ ਕਿ ਉਸਦਾ ਮੰਗੇਤਰ ਲੜਕੀਆਂ ਨਾਲ ਬਠਿੰਡਾ ਨੇੜੇ ਸੈਂਟਰ ਵਿੱਚ ਜਾਉਂਦਾ ਹੈ। ਇਸ ਦੌਰਾਨ ਲੜਕੀ ਨੇ ਸਾਰੀ ਜਾਣਕਾਰੀ ਇਕੱਠੀ ਕੀਤੀ ਅਤੇ ਲੁਧਿਆਣਾ ਤੋਂ ਟੈਕਸੀ ਲੈ ਕੇ ਸਵੇਰੇ ਬਠਿੰਡਾ ਪਹੁੰਚੀ। ਜਦੋਂ ਉਹ ਸਪਾ ਸੈਂਟਰ ਵਿੱਚ ਦਾਖਲ ਹੋਈ ਤਾਂ ਉਸ ਨੇ ਆਪਣੇ ਮੰਗੇਤਰ ਨੂੰ ਉੱਥੇ ਦੇਖਿਆ। ਫਿਲਹਾਲ ਲੁਧਿਆਣਾ ਤੋਂ ਆਈ ਲੜਕੀ ਅਤੇ ਸਪਾ ਸੈਂਟਰ ‘ਚ ਫੜੇ ਗਏ ਲੜਕੇ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ