ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਇਕ 24 ਸਾਲਾ ਭਾਰਤੀ ਵਿਦਿਆਰਥੀ ਨੂੰ ਹਮਲਾਵਰ ਨੇ ਚਾਕੂ ਮਾਰ ਦਿੱਤਾ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੀਡੀਆ ਨੇ ਇਸ ਬਾਰੇ ਜਾਣਕਾਰੀ ਦਿੱਤੀ।ਵਿਦਿਆਰਥੀ ਤੇਲੰਗਾਨਾ ਦਾ ਰਹਿਣ ਵਾਲਾ ਹੈ। ‘ਐਨਡਬਲਿਊਆਈਯੂ ਟਾਈਮਜ਼’ ਦੀ ਰਿਪੋਰਟ ਮੁਤਾਬਕ 24 ਸਾਲਾ ਹਮਲਾਵਰ ਜੌਰਡਨ ਐਂਡਰੇਡ ਨੇ ਐਤਵਾਰ ਸਵੇਰੇ ਇੰਡੀਆਨਾ ਦੇ ਵਾਲਪੇਰਾਇਸੋ ਸ਼ਹਿਰ ਦੇ ਇਕ ਪਬਲਿਕ ਜਿਮ ‘ਚ ਪੁਚਾ ਵਰੁਣਰਾਜ ਦੀ ਕਨਪਟੀ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਅਧਿਕਾਰੀ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੇ ਹਨ। ਘਟਨਾ ਤੋਂ ਬਾਅਦ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਉਸ ‘ਤੇ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਅਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਲਗਾਏ ਗਏ ਹਨ। ਖ਼ਬਰਾਂ ‘ਚ ਕਿਹਾ ਗਿਆ ਹੈ, ”ਹਮਲਾਵਰ ਨੇ ਵਰੁਣ ‘ਤੇ ਚਾਕੂ ਨਾਲ ਹਮਲਾ ਕੀਤਾ ਸੀ। ਉਸ ਦੀਆਂ ਸੱਟਾਂ ਦੀ ਗੰਭੀਰਤਾ ਕਾਰਨ ਉਸ ਨੂੰ ਫੋਰਟ ਵੇਨ ਹਸਪਤਾਲ ਲਿਜਾਇਆ ਗਿਆ ਅਤੇ ਕਥਿਤ ਤੌਰ ‘ਤੇ ਉਸ ਦੇ ਬਚਣ ਦੀ ਸੰਭਾਵਨਾ ਬਹੁਤ ਘੱਟ ਹੈ। ਹਿੰਸਕ ਹਮਲੇ ਤੋਂ ਬਾਅਦ ਵਰੁਣ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।”
ਹਮਲਾਵਰ ਐਂਡਰੇਡ ਨੇ ਪੁਲਸ ਨੂੰ ਦੱਸਿਆ ਕਿ ਘਟਨਾ ਵਾਲੀ ਸਵੇਰ ਉਹ ਜਿਮ ‘ਚ ਮਸਾਜ ਲਈ ਗਿਆ ਸੀ। ਉਹ ਮਸਾਜ ਕਰਵਾਉਣ ਲਈ ਮਸਾਜ ਰੂਮ ਵਿੱਚ ਗਿਆ, ਉੱਥੇ ਉਸਨੇ ਇੱਕ ਹੋਰ ਵਿਅਕਤੀ ਨੂੰ ਦੇਖਿਆ ਜਿਸਨੂੰ ਉਹ ਨਹੀਂ ਜਾਣਦਾ ਸੀ। ਅਜਨਬੀ ਨੂੰ ਦੇਖ ਕੇ ਉਸਨੂੰ ‘ਥੋੜ੍ਹਾ ਅਜੀਬ’ ਮਹਿਸੂਸ ਹੋਇਆ। ਪੁਲਸ ਨੇ ਕਿਹਾ, “ਐਂਡਰੇਡ ਨੂੰ ਲੱਗਾ ਕਿ ਉਸ ਨੂੰ ਉਕਤ ਵਿਅਕਤੀ ਤੋਂ ਖ਼ਤਰਾ ਹੈ। ਇਸ ਲਈ ਉਸ ਨੇ ‘ਸਿੱਧਾ ਪ੍ਰਤੀਕਰਮ ਵਜੋਂ ਉਸ ‘ਤੇ ਹਮਲਾ ਕੀਤਾ’।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ