Tarn Taran ‘ਚ ਗੁ.ਸਾਹਿਬ ‘ਚੋਂ ਗੋਲਕ ਹੋਈ ਚੋਰੀ, CCTV ‘ਚ ਕੈਦ ਹੋਈਆ ਤਸਵੀਰਾਂ

By Bneews Dec 13, 2023

ਤਰਨਤਾਰਨ ਦੇ ਪਿੰਡ ਸੰਘਾ ‘ਚ ਇਕ ਹੀ ਚਾਰਦੀਵਾਰੀ ਅੰਦਰ ਬਣੇ ਦੋ ਗੁਰੂਘਰਾਂ ਨੂੰ ਅਣਪਛਾਤੇ ਨਕਾਬਪੋਸ਼ਾਂ ਨੇ ਨਿਸ਼ਾਨਾ ਬਣਾਉਂਦਿਆਂ ਦਰਵਾਜ਼ਾ ਤੇ ਗਰਿੱਲ ਤੋੜ ਕੇ ਗੋਲਕਾਂ ਚੋਰੀ ਕਰ ਲਈਆਂ, ਜੋ ਗੁਰਦੁਆਰਾ ਸਾਹਿਬ ਤੋਂ ਕੁਝ ਦੂਰੀ ‘ਤੇ ਖੇਤਾਂ ਵਿੱਚੋਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਗੋਲਕਾਂ ਵਿੱਚ 35 ਹਜ਼ਾਰ ਦੇ ਕਰੀਬ ਰਾਸ਼ੀ ਸੀ। ਮੌਕੇ ‘ਤੇ ਪੁੱਜੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਇਸ ਸਬੰਧੀ ਅਣਪਛਾਤਿਆਂ ‘ਤੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਤਰਸੇਮ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਇਕ ਹੀ ਚਾਰਦੀਵਾਰੀ ਅੰਦਰ ਦੋ ਗੁਰੂ ਘਰ ਬਾਬਾ ਉਮਰਾਣਾ ਸਾਹਿਬ ਜੀ ਅਤੇ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸੁਸ਼ੋਭਿਤ ਹਨ। ਉਹ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਰਹਿੰਦੇ ਹਨ। ਤੜਕਸਾਰ ਕਰੀਬ 4 ਵਜੇ ਉਨਾਂ੍ਹ ਨੇ ਗੁਰਦੁਆਰਾ ਸਾਹਿਬ ਦਾ ਗੇਟ ਖੋਲਿ੍ਹਆ ਤਾਂ ਅੰਦਰ ਗੋਲਕ ਟੁੱਟੀ ਪਈ ਸੀ। ਉਨ੍ਹਾਂ ਤੁਰੰਤ ਸਾਬਕਾ ਸਰਪੰਚ ਰੇਸ਼ਮ ਸਿੰਘ ਤੇ ਮੌਜੂਦ ਸਰਪੰਚ ਜੋਧਬੀਰ ਸਿੰਘ ਦੇ ਪਿਤਾ ਸਰਵਣ ਸਿੰਘ ਨੂੰ ਫੋਨ ਕਰ ਕੇ ਗੁਰਦੁਆਰਾ ਸਾਹਿਬ ਬੁਲਾਇਆ।

ਕੁਝ ਸਮੇਂ ਬਾਅਦ ਰੇਸ਼ਮ ਸਿੰਘ ਤੇ ਸਰਵਣ ਸਿੰਘ ਤੋਂ ਇਲਾਵਾ ਪਿੰਡ ਦੇ ਹੋਰ ਮੋਹਤਬਰ ਵੀ ਗੁਰਦੁਆਰਾ ਸਾਹਿਬ ਪਹੁੰਚ ਗਏ।ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਦੀ ਜਾਂਚ ਕੀਤੀ ਤਾਂ ਦੇਖਿਆ ਕਿ ਗੋਲਕ ਦਾ ਤਾਲਾ ਟੁੱਟਾ ਹੋਇਆ ਸੀ। ਜਦੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਤਿੰਨ ਨਕਾਬਪੋਸ਼ ਲੋਕ ਡੇਢ ਵਜੇ ਰਾਤ ਨੂੰ ਅੰਦਰ ਦਾਖਲ ਹੋਏ ਅਤੇ ਗੋਲਕ ਤੋੜ ਕੇ ਲੈ ਗਏ। ਇਸ ਮੌਕੇ ਰੇਸ਼ਮ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰ ਹਰਗੋਬਿੰਦ ਸਾਹਿਬ ਜੀ ਦੇ ਦਰਵਾਜ਼ੇ ਦਾ ਤਾਲਾ ਕੱਟਿਆ ਗਿਆ ਸੀ, ਜਦਕਿ ਗੁਰਦੁਆਰਾ ਉਮਰਾਣਾ ਸਾਹਿਬ ਦੀ

ਗਰਿੱਲ ਹੱਥ ਵਾਲੇ ਕਟਰ ਨਾਲ ਕੱਟ ਕੇ ਚੋਰ ਅੰਦਰ ਦਾਖਲ ਹੋਏ ਹਨ। ਉਨਾਂ੍ਹ ਦੱਸਿਆ ਕਿ ਗੋਲਕਾਂ ਵਿੱਚੋਂ 30 ਤੋਂ 35 ਹਜ਼ਾਰ ਦੀ ਰਾਸ਼ੀ ਚੋਰੀ ਹੋਣ ਦਾ ਅਨੁਮਾਨ ਹੈ ਕਿਉਂਕਿ ਹਰ ਮਹੀਨੇ ਲਗਪਗ ਇੰਨੀ ਰਾਸ਼ੀ ਗੋਲਕਾਂ ਵਿੱਚੋਂ ਨਿਕਲਦੀ ਹੈ। ਰੇਸ਼ਮ ਸਿੰਘ ਨੇ ਦੱਸਿਆ ਕਿ ਚੋਰਾਂ ਵੱਲੋਂ ਅੰਦਰੋਂ ਚੁੱਕੀਆਂ ਗੋਲਕਾਂ ਕੁਝ ਦੂਰੀ ‘ਤੇ ਖੇਤਾਂ ਵਿੱਚੋਂ ਮਿਲੀਆਂ ਹਨ। ਉਨਾਂ੍ਹ ਇਹ ਵੀ ਦੱਸਿਆ ਕਿ ਕਰੀਬ ਪੰਜ ਸਾਲ ਪਹਿਲਾਂ ਵੀ ਇਥੇ ਚੋਰੀ ਹੋਈ ਸੀ ਅਤੇ ਉਦੋਂ ਚੋਰੀ ਕਰਨ ਵਾਲੇ ਵਿਅਕਤੀ ਬਾਅਦ ਵਿਚ ਕਾਬੂ ਕੀਤੇ ਗਏ ਸਨ। ਇਸ ਮੌਕੇ ਹੈੱਡ ਗ੍ੰਥੀ ਸਿਮਰਜੀਤ ਸਿੰਘ ਤੋਂ ਇਲਾਵਾ ਸਿਰਮਲ ਸਿੰਘ, ਮਨਜਿੰਦਰ ਸਿੰਘ, ਗੁਰਨਾਮ ਸਿੰਘ ਅਤੇ ਸੁਖਦੇਵ ਸਿੰਘ ਵੀ ਮੌਜੂਦ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *